06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਵੱਡੀ ਸੌਗਾਤ; 120 ਲੱਖ ਰੁਪਏ ਦੀ ਲਾਗਤ ਨਾਲ ‘ਨਿਊ ਚੰਗਾਲ ਮਾਈਨਰ’ ਨਵੀਨੀਕਰਨ ਉਪਰੰਤ ਲੋਕ ਅਰਪਿਤ

Ad Position 21
No active advertisement
ਅਜੀਤ ਡੈਸਕ 25-07-2026
ਸੰਗਰੂਰ, 24 ਜੁਲਾਈ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਤਕ ਨਹਿਰੀ ਪਾਣੀ ਦੀ ਸੁਚੱਜੀ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 120 ਲੱਖ ਰੁਪਏ ਦੀ ਲਾਗਤ ਨਾਲ ‘ਰੀਹੈਬਲੀਟੇਸ਼ਨ ਆਫ਼ ਨਿਊ ਚੰਗਾਲ ਮਾਈਨਰ ਆਫ਼ ਸ਼ੇਰੋਂ ਰਜਵਾਹਾ (ਬੁਰਜੀ 0 ਤੋਂ 11680)’ ਪ੍ਰੋਜੈਕਟ ਤਹਿਤ ਨਵੀਨੀਕਰਨ ਉਪਰੰਤ ਮਾਈਨਰ ਦਾ ਰਸਮੀ ਉਦਘਾਟਨ ਕੀਤਾ ਗਿਆ।ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ ਤਾਂ ਜੋ ਹਰ ਖੇਤ ਤੱਕ ਸਮੇਂ ਸਿਰ ਪਾਣੀ ਪਹੁੰਚੇ ਅਤੇ ਕਿਸਾਨਾਂ ਦੀ ਸਿੰਚਾਈ ਸਬੰਧੀ ਹਰ ਸਮੱਸਿਆ ਦਾ ਟਿਕਾਊ ਹੱਲ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ 03.46 ਕਿੱਲੋਮੀਟਰ ਲੰਬੀ ਇਸ ਮਾਈਨਰ ਦੇ ਨਵੀਨੀਕਰਨ ਨਾਲ ਪਿੰਡ ਚੰਗਾਲ, ਖਿਲਰੀਆਂ, ਲਿੱਦੜਾਂ ਅਤੇ ਬਡਰੁੱਖਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਪ੍ਰੋਜੈਕਟ ਨਾਲ ਨਹਿਰੀ ਸਿੰਚਾਈ ਹੇਠ ਆਉਣ ਵਾਲੇ ਰਕਬੇ ਵਿੱਚ ਇਤਿਹਾਸਕ ਵਾਧਾ ਹੋਵੇਗਾ। ਪਹਿਲਾਂ ਜਿੱਥੇ ਕੇਵਲ 587 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਦੀ ਸੀ, ਉੱਥੇ ਹੁਣ ਇਹ ਰਕਬਾ ਵਧ ਕੇ 1920 ਏਕੜ ਹੋ ਜਾਵੇਗਾ। ਇਸ ਤਰ੍ਹਾਂ 1333 ਏਕੜ ਵਾਧੂ ਖੇਤੀਯੋਗ ਜ਼ਮੀਨ ਨਹਿਰੀ ਸਿੰਚਾਈ ਦੇ ਦਾਇਰੇ ਵਿੱਚ ਆਵੇਗੀ। ਇਸ ਪ੍ਰੋਜੈਕਟ ਸਦਕਾ ਟੇਲ ਤਕ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਮਿਲੇਗਾ ਅਤੇ ਖੇਤੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ।ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਇਸ ਮਾਈਨਰ ਦੇ ਨਵੀਨੀਕਰਨ ਨਾਲ ਪਾਣੀ ਦੀ ਬਰਬਾਦੀ ਵਿੱਚ ਕਮੀ ਆਵੇਗੀ, ਟਿਊਬਵੈੱਲਾਂ ‘ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ, ਬਿਜਲੀ ਦੀ ਬੱਚਤ ਹੋਵੇਗੀ ਅਤੇ ਸਿੰਚਾਈ ‘ਤੇ ਆਉਣ ਵਾਲਾ ਖਰਚਾ ਵੀ ਘਟੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਸਰਕਾਰ ਦੇ ਉਦੇਸ਼ਾਂ ਨੂੰ ਵੀ ਮਜ਼ਬੂਤੀ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾ ਸਕਣ। ਇਸ ਮੌਕੇ ਬੂਟਾ ਚੰਗਾਲ, ਹਰਜਿੰਦਰ ਸਿੰਘ ਸਰਪੰਚ ਖਿਲਰੀਆਂ, ਇਕਬਾਲ ਸਿੰਘ ਚੰਗਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵੱਖ ਵੱਖ ਪਿੰਡਾਂ ਦੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜਮਾਂ ਵਲੋਂ ਲਗਾਤਾਰ ਤੀਜੇ ਦਿਨ ਰੋਸ ਮੁਜ਼ਾਹਰਾ ਅਗਲੀ ਖ਼ਬਰ ਮੁਲਾਜ਼ਮ ਆਗੂਆਂ ਵਲੋਂ ਸਫ਼ਾਈ ਸੇਵਕਾਂ, ਨਰੇਗਾ ਕਰਮਚਾਰੀਆਂ ਤੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ
Ad Position 24
No active advertisement