07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਮਿਸ਼ਨ ਹਰਿਆਲੀ 2026’ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 25-07-2026
ਲਹਿਰਾਗਾਗਾ, 24 ਜੁਲਾਈ (ਅਸ਼ੋਕ ਗਰਗ)-ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਵੱਲੋਂ ‘ਮਿਸ਼ਨ ਹਰਿਆਲੀ 2026’ ਤਹਿਤ ਪੂਰੇ ਪੰਜਾਬ ਵਿੱਚ 9 ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਅੱਜ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸ੍ਰੀ ਗੋਇਲ ਨੇ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ।ਉਨ੍ਹਾਂ ਨੇ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਨ ਸੰਭਾਲ, ਜੀਵਨ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਪੂਰੀ ਦੇਖਭਾਲ ਕਰਕੇ ਉਸ ਨੂੰ ਦਰੱਖਤ ਬਣਾਏ। ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣਾ ਹੈ। ਉਪਰੰਤ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ ‘ਮਿਸ਼ਨ ਹਰਿਆਲੀ 2026’ ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੈਡਮ ਅਮਨ ਢੀਂਡਸਾ, ਪ੍ਰਿੰਸੀਪਲ ਫਲੈਵੀ ਡੇਵਿਡ, ਵਪਾਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਰੇਨਟ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਝੰਡੇ ਗੱਡੇ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ
Ad Position 24
No active advertisement