07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਰੇਨਟ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਝੰਡੇ ਗੱਡੇ

Ad Position 21
No active advertisement
ਅਜੀਤ ਡੈਸਕ 25-07-2026
ਅਮਰਗੜ੍ਹ, 24 ਜੁਲਾਈ (ਪਵਿੱਤਰ ਸਿੰਘ) - ਬਰੇਨਟ੍ਰੀ ਵਰਲਡ ਸਕੂਲ, ਅਮਰਗੜ੍ਹ ਦੇ ਵਿਦਿਆਰਥੀਆਂ ਨੇ ਜੋਨਲ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜੇ. ਕੇ. ਮੈਮੋਰੀਅਲ ਗਲੋਬਲ ਸਕੂਲ, ਬਾਗੜੀਆਂ ਵਿਖੇ ਕਰਵਾਏ ਗਏ ਜੋਨਲ ਪੱਧਰੀ ਹੈਂਡਬਾਲ ਟੂਰਨਾਮੈਂਟ ਵਿੱਚ ਜੋਨ ਅਮਰਗੜ੍ਹ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਬਰੇਨਟ੍ਰੀ ਵਰਲਡ ਸਕੂਲ ਦੀ ਅੰਡਰ-19 ਲੜਕਿਆਂ ਦੀ ਹੈਂਡਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਦੀ ਟੀਮ ਨੇ ਵੀ ਆਪਣੇ ਬਿਹਤਰੀਨ ਪ੍ਰਦਰਸ਼ਨ ਦੇ ਦਮ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਲਈ ਦੋਹਰੀ ਖੁਸ਼ੀ ਦਾ ਮੌਕਾ ਬਣਾਇਆ। ਦੋਵਾਂ ਟੀਮਾਂ ਦੀ ਇਸ ਸ਼ਾਨਦਾਰ ਜਿੱਤ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ।ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਇਸ ਮਾਣਮੱਤੀ ਪ੍ਰਾਪਤੀ ਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੋਨਲ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਨਾ ਸਕੂਲ ਲਈ ਬਹੁਤ ਮਾਣ ਅਤੇ ਸਨਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਜੇਤੂ ਟੀਮਾਂ ਨੇ ਹੁਣ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਲਈ ਆਪਣਾ ਸਥਾਨ ਪੱਕਾ ਕਰ ਲਿਆ ਹੈ ਅਤੇ ਉਮੀਦ ਹੈ ਕਿ ਉਹ ਉੱਥੇ ਵੀ ਵਧੀਆ ਪ੍ਰਦਰਸ਼ਨ ਕਰਕੇ ਨਵੀਆਂ ਉਪਲਬਧੀਆਂ ਹਾਸਲ ਕਰਨਗੇ।ਇਸ ਮੌਕੇ ਸਕੂਲ ਦੇ ਚੇਅਰਮੈਨ ਆਰ. ਪੀ. ਗੋਇਲ ਨੇ ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਰਮਨਪ੍ਰੀਤ ਸਿੰਘ, ਸਮੂਹ ਅਧਿਆਪਕਾਂ ਅਤੇ ਸਟਾਫ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੀ ਲਗਨ, ਕੋਚ ਦੀ ਮਿਹਨਤ ਅਤੇ ਸਕੂਲ ਵੱਲੋਂ ਦਿੱਤੀ ਜਾ ਰਹੀ ਗੁਣਵੱਤਾ ਭਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਇਸੇ ਜੋਸ਼ ਅਤੇ ਮਿਹਨਤ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਉੱਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨਗੇ।ਚੇਅਰਮੈਨ ਗੋਇਲ ਨੇ ਖਿਡਾਰੀਆਂ ਦੇ ਮਾਪਿਆਂ ਨੂੰ ਵੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀਆਂ ਉਪਲਬਧੀਆਂ ਵਿੱਚ ਮਾਪਿਆਂ ਦਾ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਵੀ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬਰੇਨਟ੍ਰੀ ਵਰਲਡ ਸਕੂਲ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਮੌਕਾ ਪ੍ਰਦਾਨ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀ ਲਗਾਤਾਰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਕਾਮਿਆਂ ਵਲੋਂ 7 ਨੂੰ ਮੋਹਾਲੀ ’ਚ ਸੂਬਾ ਪੱਧਰੀ ਮਹਾਂ ਰੈਲੀ - ਮੰਗਵਾਲ, ਗੰਢੂਆਂ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਮਿਸ਼ਨ ਹਰਿਆਲੀ 2026’ ਦਾ ਆਗਾਜ਼
Ad Position 24
No active advertisement