07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਿਹਤ ਕਾਮਿਆਂ ਵਲੋਂ 7 ਨੂੰ ਮੋਹਾਲੀ ’ਚ ਸੂਬਾ ਪੱਧਰੀ ਮਹਾਂ ਰੈਲੀ - ਮੰਗਵਾਲ, ਗੰਢੂਆਂ

Ad Position 21
No active advertisement
ਅਜੀਤ ਡੈਸਕ 25-07-2026
ਸੁਨਾਮ ਊਧਮ ਸਿੰਘ ਵਾਲਾ, 24 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਿਹਤ ਕਾਮਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਪ੍ਰੀਤ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਹੋਈ। ਜਿਸ ਵਿਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ। ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਅਤੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਸੂਬਾਈ ਆਗੂ ਅਵਤਾਰ ਸਿੰਘ ਗੰਢੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਮਹਿੰਗਾਈ ਦੇ ਇਸ ਦੌਰ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਮੂਹ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮਹਿੰਗਾਈ ਭੱਤਾ ਪੈਡਿੰਗ 18 ਫੀਸਦੀ (ਡੀ.ਏ.) ਅਤੇ ਬਕਾਇਆ ਤੁਰੰਤ ਜਾਰੀ ਕਰਨ, ਠੇਕਾ, ਆਊਟਸੋਰਸ ਅਤੇ ਹੋਰ ਅਸਥਾਈ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ,ਪੁਰਾਣੀ ਪੈਨਸ਼ਨ ਸਕੀਮ (ਓ ਪੀ ਐਸ) ਲਾਗੂ ਕਰਨ, ਰੈਸਨੇਲਾਈਜੇਸਨ ਦੇ ਨਾਂਅ ਤੇ ਰੋਕੇ ਗਏ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਮੁੜ ਬਹਾਲ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਰਹਿੰਦੀਆਂ ਤਰੁੱਟੀਆਂ ਦੂਰ ਕਰਕੇ ਬਣਦੇ ਬਕਾਏ ਜਾਰੀ ਕਰਨ ਅਤੇ ਸਿਹਤ ਵਿਭਾਗ ਦੇ ਕਰਮਚਾਰੀਆ ਦੀਆ ਮੰਗਾਂ ਦੇ ਸਮਾਬੱਧ ਹੱਲ ਕਰਵਾਉਣ ਨੂੰ ਲੈ ਕੇ ਅਤੇ ਹੋਰ ਲਟਕਦੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਮੰਗਵਾਲ ਅਤੇ ਗੰਢੂਆਂ ਨੇ ਕਿਹਾ ਕਿ ਸਿਹਤ ਕਾਮੇ ਹਮੇਸ਼ਾ ਲੋਕਾਂ ਦੀ ਸੇਵਾ ਲਈ ਅੱਗੇ ਰਹੇ ਹਨ ਅਤੇ ਹੁਣ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਵੀ ਇੱਕਜੁੱਟ ਹੋ ਕੇ ਸੰਘਰਸ਼ ਕਰਨਗੇ। ਇਸ ਮੌਕੇ ਬਲਜਿੰਦਰ ਕੌਰ ਸੁਨਾਮ, ਗੁਰਪ੍ਰੀਤ ਸਿੰਘ ਗੁੱਜਰਾਂ,ਗੁਰਪ੍ਰੀਤ ਸਿੰਘ ਕਿਲ੍ਹਾ, ਕੁਲਵਿੰਦਰ ਸਿੰਘ ਸਿੱਧੂ, ਦਲਜੀਤ ਸਿੰਘ ਢਿੱਲੋਂ, ਸਿੰਕਦਰ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ,ਕਮਲ ਕੁਮਾਰ, ਬਾਲ ਕਿ੍ਸਨ, ਕੁਲਦੀਪ ਗਰਗ ਅਤੇ ਗੁਰਤੇਜ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਦਿੱਤਪੁਰਾ ਸਭਾ ਦੇ ਸਕੱਤਰ ਵਲੋਂ 20 ਕਿਸਾਨਾਂ ਦੇ ਕਰੀਬ 9 ਲੱਖ 77 ਤੋਂ ਵੱਧ ਰੁਪਏ ਸਭਾ ਵਿਚ ਜਮਾਂ ਨਾ ਕਰਾਉਣ ’ਤੇ ਮਾਰੀ... ਅਗਲੀ ਖ਼ਬਰ ਬਰੇਨਟ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਝੰਡੇ ਗੱਡੇ
Ad Position 24
No active advertisement