ਸੰਗਰੂਰ, 24 ਜੁਲਾਈ (ਅਮਨਦੀਪ ਸਿੰਘ ਬਿੱਟਾ)–ਸੰਗਰੂਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਨਸਾਫ਼ ਪਸੰਦ ਲੋਕਾਂ ਦੀ ਇਕੱਤਰਤਾ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ ਜਿੱਥੋਂ ਇਕੱਤਰ ਹੋਏ ਆਗੂਆਂ ਨੇ ਬਰਨਾਲਾ ਕੈਂਚੀਆਂ ਵਿੱਚ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਏਟਕ ਦੇ ਸੂਬਾਈ ਆਗੂ ਸੁਖਦੇਵ ਸ਼ਰਮਾ, ਸੀਟੂ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਦੇ ਊਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਵਾਲ, ਜਮਹੂਰੀ ਅਧਿਕਾਰ ਸਭਾ ਦੇ ਜਗਜੀਤ ਸਿੰਘ ਭੁਟਾਲ ਅਧਿਆਪਕ ਆਗੂ ਫਕੀਰ ਚੰਦ ਨੇ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ਵਿਖੇ ਨੀਟ ਅਤੇ ਹੋਰ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਖ਼ਿਲਾਫ਼ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਅਤੇ ਪੇਪਰ ਲੀਕ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜਾਹਰ ਕਰ ਰਹੇ ਵਿਦਿਆਰਥੀਆਂ ਉੱਤੇ ਦਿੱਲੀ ਪੁਲਿਸ ਵੱਲੋਂ ਕੀਤੇ ਅੱਤਿਆਚਾਰ ਬੇਹੱਦ ਨਿੰਦਣਯੋਗ ਘਟਨਾ ਹੈ। ਇਸ ਮੌਕੇ ਸਰਬਜੀਤ ਸਿੰਘ ਵੜੈਚ, ਮੁਲਾਜਮ ਆਗੂ ਸੀਤਾ ਰਾਮ, ਮੇਲਾ ਸਿੰਘ, ਹਰਦੀਪ ਸਿੰਘ ਬਹਾਦਰਪੁਰ ਆਦਿ ਆਗੂ ਹਾਜ਼ਰ ਸਨ।