10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੰਗਰੂਰ ਵਿੱਚ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-07-2026

ਸੰਗਰੂਰ, 25 ਜੁਲਾਈ (ਧੀਰਜ ਪਸੋਰੀਆ)–ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਦੀ ਅਗਵਾਈ ਵਿੱਚ ਸੰਗਰੂਰ ਦੇ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪੇਪਰ ਲੀਕ ਮਾਮਲੇ ਵਿੱਚ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਏ ਖਿਲਵਾੜ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ।ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਛਪਾਲ ਸਿੰਘ ਭੁੱਲਰ ,ਲੋਕ ਸਭਾ ਇੰਚਾਰਜ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ,ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਘਰਾਚੋਂ, ਆਮ ਆਦਮੀ ਪਾਰਟੀ ਦੇ ਸਪੋਕਸ ਪਰਸਨ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ,ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ , ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ , ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ , ਨਗਰ ਸੁਧਾਰ ਟਰਸਟ ਚੇਅਰਮੈਨ ਪ੍ਰੀਤਮ ਸਿੰਘ ਪੀਤੂ,ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ ਪ੍ਰਦੀਪ ਮਿੱਤਲ,ਚੇਅਰਮੈਨ ਵਪਾਰ ਕਮਿਸ਼ਨ ਸੁਖਵਿੰਦਰ ਸਿੰਘ ਸੁੱਖਾ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚੰਨੀ, ਸੰਦੀਪ ਸਿੰਘ,ਬਲਾਕ ਪ੍ਰਧਾਨ ਸੋਨੂ ਸਿੰਘ, ਬਲਵਿੰਦਰ ਬਬਲਾ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਪ੍ਰਦਸ਼ਨ ਵਿੱਚ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਵੱਲੋਂ ਰੋਸ ਧਰਨਾ ਜਾਰੀ ਅਗਲੀ ਖ਼ਬਰ ਪਲੇਠੀ ਲੋਕ ਮਿਲਣੀ ਲਈ ਕੇਵਲ ਸਿੰਘ ਢਿੱਲੋਂ 27 ਨੂੰ ਮੈਰੀਲੈਂਡ ਧਨੌਲਾ ਵਿਖੇ ਪੁੱਜਣਗੇ- ਜੀਵਨ ਬਾਂਸਲ
Ad Position 24