10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚਰਨਜੀਤ ਮਵੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 26-07-2026


ਚੀਮਾ ਮੰਡੀ, 25 ਜੁਲਾਈ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਹਾਈਕਮਾਡ ਵੱਲੋਂ ਹਲਕਾ ਸਮਾਣਾ ਤੋ ਅਗਾਹਵਧੂ ਅਤੇ ਮਿਹਨਤੀ ਨੌਜਵਾਨ ਚਰਨਜੀਤ ਸਿੰਘ ਮਵੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਿੰਡ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਹੀ ਚਰਨਜੀਤ ਸਿੰਘ ਮਵੀ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਹੈ । ਇਸ ਮੌਕੇ ਚਰਨਜੀਤ ਸਿੰਘ ਮਵੀ ਨੇ ਕਿਹਾ ਕਿ ਉਹ ਆਪਣੀਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ‘ਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਝੂੰਦਾ ਨੇ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਫਾਰਚੂਨ ਕੌਨਵੈਂਟ ਸਕੂਲ ਦੀ ਵਿਦਿਆਰਥਣ ਨੇ ਤਾਇਕਵਾਂਡੋ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ
Ad Position 24