10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੰਗਾ ਇੰਟਰਨੈਸ਼ਨਲ ਸਕੂਲ ਨੇ ਨਾਰਥ ਜ਼ੋਨ ਖੋ-ਖੋ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ

Ad Position 21
No active advertisement
ਅਜੀਤ ਡੈਸਕ 26-07-2026
ਖਨੌਰੀ, 25 ਜੁਲਾਈ (ਬਲਵਿੰਦਰ ਸਿੰਘ ਥਿੰਦ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਸੀ.ਬੀ.ਐੱਸ.ਈ. ਨਾਰਥ ਜ਼ੋਨ ਕਲੱਸਟਰ–17 ਅੰਡਰ-19 ਮੁੰਡਿਆਂ ਦੀ ਖੋ-ਖੋ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ। ਇਹ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਸਮਾਣਾ ਵਿਖੇ ਕਰਵਾਏ ਗਏ, ਜਿੱਥੇ ਉੱਤਰੀ ਭਾਰਤ ਦੀਆਂ ਕਈ ਨਾਮਵਰ ਸਕੂਲ ਟੀਮਾਂ ਨੇ ਹਿੱਸਾ ਲਿਆ। ਗੰਗਾ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ, ਅਨੁਸ਼ਾਸਨ, ਬਿਹਤਰੀਨ ਟੀਮ ਵਰਕ ਅਤੇ ਅਦਭੁੱਤ ਫੁਰਤੀ ਦਾ ਪ੍ਰਦਰਸ਼ਨ ਕਰਦਿਆਂ ਹਰ ਮੁਕਾਬਲੇ ਵਿੱਚ ਵਿਰੋਧੀ ਟੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਰਾਇਆ। ਲਗਾਤਾਰ ਜਿੱਤਾਂ ਨਾਲ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਸੀ.ਬੀ.ਐੱਸ.ਈ. ਨੈਸ਼ਨਲ ਗੇਮਜ਼ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ। ਹੁਣ ਸਕੂਲ ਦੀ ਟੀਮ ਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ। ਇਸ ਵੱਡੀ ਸਫਲਤਾ ਦੇ ਪਿੱਛੇ ਟੀਮ ਦੇ ਕੋਚ ਮੁਹੰਮਦ ਐਜਾਜ਼ ਖ਼ਾਨ, ਗੁਰਤੇਜ ਸਿੰਘ ਅਤੇ ਮੁਸਕਾਨ ਦੀ ਨਿਰੰਤਰ ਮਿਹਨਤ, ਸੁਚੱਜੀ ਸਿਖਲਾਈ ਅਤੇ ਯੋਜਨਾਬੱਧ ਰਣਨੀਤੀ ਦਾ ਅਹਿਮ ਯੋਗਦਾਨ ਰਿਹਾ। ਕੋਚਾਂ ਵਲੋਂ ਦਿੱਤੀ ਗਈ ਉੱਚ ਪੱਧਰੀ ਟ੍ਰੇਨਿੰਗ, ਅਨੁਸ਼ਾਸਨ ਅਤੇ ਹੌਸਲਾ-ਅਫ਼ਜ਼ਾਈ ਨੇ ਖਿਡਾਰੀਆਂ ਨੂੰ ਹਰ ਮੁਕਾਬਲੇ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਸ੍ਰੀਮਤੀ ਰੀਨਾ ਚੀਮਾ ਨੇ ਜੇਤੂ ਟੀਮ, ਕੋਚਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੂਰੇ ਸਕੂਲ ਪਰਿਵਾਰ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਲਈ ਕੁਆਲੀਫਾਈ ਕਰਨਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਕੋਚਾਂ ਦੀ ਲਗਨ ਅਤੇ ਸਕੂਲ ਦੀ ਖੇਡਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਟੀਮ ਰਾਸ਼ਟਰੀ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਗੰਗਾ ਇੰਟਰਨੈਸ਼ਨਲ ਸਕੂਲ ਦਾ ਨਾਂਅ ਦੇਸ਼ ਭਰ ਵਿੱਚ ਰੌਸ਼ਨ ਕਰੇਗੀ। ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੇ ਇਸ ਇਤਿਹਾਸਕ ਜਿੱਤ ‘ਤੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ ਅਤੇ ਰਾਸ਼ਟਰੀ ਖੇਡਾਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੇ ਵੀ ਇਸ ਉਪਲਬਧੀ ਨੂੰ ਪੰਜਾਬ ਲਈ ਮਾਣ ਵਾਲਾ ਪਲ ਕਰਾਰ ਦਿੰਦਿਆਂ ਆਸ ਪ੍ਰਗਟਾਈ ਕਿ ਗੰਗਾ ਇੰਟਰਨੈਸ਼ਨਲ ਸਕੂਲ ਦੀ ਟੀਮ ਰਾਸ਼ਟਰੀ ਪੱਧਰ ‘ਤੇ ਵੀ ਆਪਣੇ ਜੇਤੂ ਸਿਲਸਿਲੇ ਨੂੰ ਜਾਰੀ ਰੱਖਦਿਆਂ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਇਹ ਸ਼ਾਨਦਾਰ ਸਫਲਤਾ ਗੰਗਾ ਇੰਟਰਨੈਸ਼ਨਲ ਸਕੂਲ ਦੀ ਗੁਣਵੱਤਾ ਭਰਪੂਰ ਸਿੱਖਿਆ, ਖੇਡਾਂ ਵਿੱਚ ਉੱਚ ਮਿਆਰ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਉਸਦੀ ਦ੍ਰਿੜ੍ਹ ਵਚਨਬੱਧਤਾ ਦਾ ਇੱਕ ਹੋਰ ਸਬੂਤ ਹੈ।
Ad Position 22
No active advertisement
ਪਿਛਲੀ ਖ਼ਬਰ 27 ਤੋਂ ਪੰਜਾਬ ਭਰ ’ਚ ‘ਕਲਮ ਛੋੜ ਹੜਤਾਲ’ ਦਾ ਐਲਾਨ ਅਗਲੀ ਖ਼ਬਰ ਫਾਰਮੇਸੀ ਪ੍ਰੀਖਿਆ ਘੁਟਾਲੇ ਵਿਰੁੱਧ ਸੰਗਰੂਰ ਭਾਜਪਾ ਨੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
Ad Position 24