10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

27 ਤੋਂ ਪੰਜਾਬ ਭਰ ’ਚ ‘ਕਲਮ ਛੋੜ ਹੜਤਾਲ’ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-07-2026
ਸੁਨਾਮ ਊਧਮ ਸਿੰਘ ਵਾਲਾ, 25 ਜੁਲਾਈ (ਰੁਪਿੰਦਰ ਸਿੰਘ ਸੱਗੂ)–ਮਿਊਸਿਪਲ ਵਰਕਰਜ਼ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 27 ਜੁਲਾਈ ਤੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ। ਮਿਉਂਸਪਲ ਵਰਕਰ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਕਲਮ ਛੋੜ ਹੜਤਾਲ ਦਾ ਅੱਜ ਮਿਉਂਸਪਲ ਵਰਕਰ ਯੂਨੀਅਨ ਸੁਨਾਮ ਦੇ ਪ੍ਰਧਾਨ ਕਿਰਨਦੀਪ ਸਹੋਤਾ, ਚੇਅਰਮੈਨ ਹਰਿੰਦਰ ਕੌਰ, ਜਨਰਲ ਸਕੱਤਰ ਅਜੇ ਕੁਮਾਰ ਸਮੇਤ ਹੋਰਨਾਂ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਨੋਟਿਸ ਪੱਤਰ ਸੌਂਪਿਆ। ਜਥੇਬੰਦੀ ਵਿੱਚ ਸ਼ਾਮਿਲ ਮੁਲਾਜ਼ਮਾਂ ਦੀ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਨਗਰ ਕੌਂਸਲ ਸੰਗਰੂਰ ਅਤੇ ਨਗਰ ਨਿਗਮ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਜ਼ਬਰਦਸਤੀ ਕੁਚਲਣ ਲਈ ਪੁਲਿਸ ਬਲ ਦੀ ਵਰਤੋਂ ਅਤੇ ਬਰਨਾਲਾ ਵਿਖੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਔਰਤ ਸਫ਼ਾਈ ਸੇਵਕਾਂ ‘ਤੇ ਵੀ ਬੇਦਰਦੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਮਿਉਂਸਪਲ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੱਕੇ ਮੁਲਾਜ਼ਮਾਂ ਦੀਆਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਰਗੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਸਫ਼ਾਈ ਸੇਵਕਾਂ ਤੇ ਪੁਲਿਸ ਤਸ਼ੱਦਦ ਦੇ ਰੋਸ ਵਜੋਂ ਮਿਉਂਸਪਲ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ‘ਤੇ ਫ਼ੈਸਲਾ ਲਿਆ ਗਿਆ ਹੈ ਕਿ 27 ਜੁਲਾਈ 2026 ਤੋਂ ਪੰਜਾਬ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ‘ਕਲਮ ਛੋੜ ਹੜਤਾਲ’ ਕੀਤੀ ਜਾਵੇਗੀ। ਸਰਬਸੰਮਤੀ ਨਾਲ ਨਿਰਣਾ ਲਿਆ ਗਿਆ ਕਿ ਜਦੋਂ ਤੱਕ ਸਰਕਾਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਮੌਕੇ ਵਾਇਸ ਪ੍ਰਧਾਨ ਮੁਨੀਸ਼ ਚਾਵਲਾ, ਖਜ਼ਾਨਚੀ ਮਨਪ੍ਰੀਤ ਸਿੰਘ, ਰਿੰਕੂ ਰਾਮ, ਲਖਿਸ ਕੁਮਾਰ, ਮਨਦੀਪ ਸਿੰਘ, ਧਰਮਿੰਦਰ ਮਾਲੀ, ਸ਼ਿਵਦਿਆਲ (ਪੰਪ ਆਪਰੇਟਰ), ਨਿਰਮਲ ਸਿੰਘ (ਪਲੰਬਰ), ਲਖਵਿੰਦਰ ਸਿੰਘ (ਇਲੈਕਟ੍ਰੀਸ਼ਨ) ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੁਆਵਜ਼ੇ ਸੰਬੰਧੀ 4 ਮਹੀਨਿਆਂ ’ਚ ਫੈਸਲਾ ਕਰਨ ਦਾ ਹੁਕਮ ਮਾਮਲਾ, ਅਵਾਰਾ... ਅਗਲੀ ਖ਼ਬਰ ਗੰਗਾ ਇੰਟਰਨੈਸ਼ਨਲ ਸਕੂਲ ਨੇ ਨਾਰਥ ਜ਼ੋਨ ਖੋ-ਖੋ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ
Ad Position 24