ਸੰਗਰੂਰ, 25 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)–ਦਿੱਲੀ ਵਿਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੇ ਸਮਰਥਨ ਵਿਚ ਅੱਜ ਸਥਾਨਕ ਵਿਜੈ ਚੌਂਕ ਵਿਚ ਰੋਸ ਵਿਖਾਵਾ ਕੀਤਾ ਗਿਆ। ਸਵਿਤਾ ਅੰਬੇਡਕਰ ਦੀ ਅਗਵਾਈ ਹੇਠ ਹੋਏ ਇਸ ਰੋਸ ਵਿਖਾਵੇ ਨੂੰ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਪਵਿੱਤਰ ਸਿੰਘ, ਸਤਿਗੁਰ ਸਿੰਘ ਕੌਹਰੀਆਂ ਜ਼ਿਲ੍ਹਾ ਪ੍ਰਧਾਨ, ਰਣਧੀਰ ਸਿੰਘ ਨਾਗਰਾ, ਸਤਨਾਮ ਸਿੰਘ ਬਾਲੀਆਂ ਅਤੇ ਹੋਰ ਆਗੂ ਵੀ ਮੌਜੂਦ ਸਨ।