09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-07-2026
ਸੰਗਰੂਰ, 25 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ ਡੀਲਰਾਂ ਨਾਲ ਮੀਟਿੰਗ ਕਰਕੇ ਖਾਦ ਦੀ ਨਿਰਵਿਘਨ ਸਪਲਾਈ, ਪਾਰਦਰਸ਼ੀ ਵੰਡ ਅਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਉਪਲਬਧ ਕਰਵਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਖੇਤਰ ਵਿੱਚ ਰਿਟੇਲਰਾਂ ਨੂੰ ਲੋੜ ਅਨੁਸਾਰ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਖਾਦ ਮਿਲ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਰਿਟੇਲਰ ਦੀ ਮੰਗ ਤੋਂ ਬਿਨਾਂ ਖਾਦ ਦੇ ਨਾਲ ਕਿਸੇ ਹੋਰ ਖੇਤੀ ਇਨਪੁਟ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਬਰਦਾਸ਼ਤ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਡੀਲਰਾਂ ਨੂੰ ਆਪਣੇ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ ਹਰ ਸਮੇਂ ਮੁਕੰਮਲ ਰੱਖਣ, ਸਟਾਕ ਬੋਰਡ ‘ਤੇ ਰੋਜ਼ਾਨਾ ਖਾਦ ਦਾ ਸਟਾਕ ਦਰਜ ਕਰਨ ਅਤੇ ਕਿਸਾਨਾਂ ਨੂੰ ਵੇਚੀ ਜਾਣ ਵਾਲੀ ਹਰ ਖੇਤੀ ਸਮੱਗਰੀ ਦਾ ਪੱਕਾ ਬਿੱਲ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਵਲ ਲੋੜੀਂਦੀ ਸਮੱਗਰੀ ਹੀ ਵੇਚੀ ਜਾਵੇ ਅਤੇ ਬੇਲੋੜੀਆਂ ਵਸਤਾਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਵਲੋਂ ਹਦਾਇਤ ਦਿੰਦਿਆਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਵਿਕਰੇਤਾ ਬਿਨਾਂ ਬਿੱਲ ਖਾਦ, ਬੀਜ ਜਾਂ ਕੀਟਨਾਸ਼ਕ ਦਵਾਈਆਂ ਵੇਚਦਾ ਪਾਇਆ ਗਿਆ ਜਾਂ ਖਾਦ ਨਾਲ ਗੈਰ-ਜ਼ਰੂਰੀ ਟੈਗਿੰਗ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਨਾਲ ਸਬੰਧਤ ਐਕਟਾਂ ਅਤੇ ਕੰਟਰੋਲ ਆਰਡਰਾਂ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਬੀਜ ਅਤੇ ਦਵਾਈਆਂ ਦੀ ਖਰੀਦ ਸਮੇਂ ਹਮੇਸ਼ਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ ਅਤੇ ਜੇਕਰ ਕੋਈ ਵੀ ਵਿਕਰੇਤਾ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਉਸ ਸਬੰਧੀ ਲਿਖਤੀ ਸ਼ਿਕਾਇਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿੱਚ ਦਰਜ ਕਰਵਾਈ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਲੋਕਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਕਾਮਰੇਡ ਬਿੱਟੂ ਖੋਖਰ ਅਗਲੀ ਖ਼ਬਰ ਮਿਸ਼ਨ ਹੈਲਪ ਆਰਗੇਨਾਈਜੇਸ਼ਨ ਨੇ ਬੇਨੜਾ ਸਕੂਲ ਵਿਚ ਲਗਵਾਇਆ ਵਾਟਰ ਕੂਲਰ ਅਤੇ ਆਰ.ਓ. ਸਿਸਟਮ
Ad Position 24