ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਚੀਮਾ ਵਿਖੇ ਇਕ ਨੌਜਵਾਨ ਵੱਲੋਂ ਦਰੱਖਤ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ (27) ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੀਮਾ ਜੋ ਕਿ ਪਿਕਅਪ ਗੱਡੀ ਜਰੀਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਜਿਸ ਨੇ ਅਨਾਜ ਮੰਡੀ ਚੀਮਾ ਵਿਖੇ ਮਾਰਕਿਟ ਕਮੇਟੀ ਦਫ਼ਤਰ ਦੇ ਅੱਗੇ ਆਪਣੀ ਪਿਕਅਪ ਗੱਡੀ ਖੜ੍ਹੀ ਕਰਨ ਉਪਰੰਤ ਪਿਛਲੇ ਪਾਸੇ ਇਕ ਸੁੰਨਸਾਨ ਜਗ੍ਹਾ ਤੇ ਜਾ ਕੇ ਆਪਣੇ ਗਲ ਵਿਚ ਰੱਸੀ ਪਾ ਕੇ ਇਕ ਦਰਖਤ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਭਾਵੇਂ ਮ੍ਰਿਤਕ ਦੀ ਪਤਨੀ ਰੋਹਨੀ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਪਰ ਪੁਲਿਸ ਵੱਲੋਂ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੌਜਵਾਨ ਵੱਲੋਂ ਖ਼ੁਦਕੁਸ਼ੀ
ਅਜੀਤ ਡੈਸਕ
27-07-2026