08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੰਗਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਨੇ ਬੱਸ ਅੱਡੇ ਵਿੱਚ ਕੀਤੀ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 28-07-2026
ਸੰਗਰੂਰ, 27 ਜੁਲਾਈ (ਅਮਨਦੀਪ ਸਿੰਘ ਬਿੱਟਾ) – ਪੰਜਾਬ ਰੋਡਵੇਜ, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਰਾਜ ਦੇ 27 ਡਿਪੂਆਂ ਉੱਤੇ ਗੇਟ ਰੈਲੀਆਂ ਦੇ ਦਿੱਤੇ ਸੱਦੇ ਦਾ ਸੰਗਰੂਰ ਵਿੱਚ ਵੀ ਭਰਵਾਂ ਅਸਰ ਦੇਖਣ ਨੂੰ ਮਿਲਿਆ। ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਰਮਾ, ਡੀਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾ ਆਪ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਬੰਦ ਕਰ ਕੇ ਪੂਰੀਆਂ ਤਨਖਾਹਾਂ ਦੇਣ ਦੇ ਵਾਅਦੇ ਕੀਤੇ ਸਨ ਪ੍ਰੰਤੂ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੀਟਿੰਗ ਤੋਂ ਇਲਾਵਾ ਕੁਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਲੱਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਲਾਰੇ ਉੱਤੇ ਲਾਰਾ ਲਗਾ ਕੇ ਸਮਾਂ ਟਪਾਉਣ ਦੀ ਕੋਸ਼ਿਸ ਕਰ ਰਹੀ ਹੈ। ਸਰਕਾਰ ਮੁਲਾਜਮਾਂ ਨੂੰ ਪੱਕਾ ਕਰਨ ਲਈ ਕਮੇਟੀਆਂ ਬਣਾਉਣ ਦੀ ਗੱਲ ਕਰ ਕੇ ਗੁੰਮਰਾਹ ਕਰ ਰਹੀ ਹੈ ਅਤੇ ਠੇਕੇਦਾਰੀ ਸਿਸਟਮ ਤਹਿਤ ਮੁਲਾਜਮਾਂ ਦਾ ਸ਼ੋਸਨ ਕੀਤਾ ਜਾ ਰਿਹਾ ਹੈ। ਕਰੋੜਾ ਰੁਪਏ ਈ.ਪੀ.ਐਫ., ਈ.ਐਸ.ਆਈ. ਤਨਖਾਹਾਂ ਵਿੱਚੋਂ ਲੁੱਟ ਕੇ ਠੇਕੇਦਾਰਾਂ ਰਾਹੀ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਸਮੇਂ ਤਕਰੀਬਨ 800 ਬੱਸਾਂ ਕੰਡਮ ਹੋ ਚੁੱਕੀਆਂ ਹਨ। ਇੱਕ ਇੱਕ ਕਰ ਕੇ ਸਾਰੇ ਰੂਟ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ ਅਤੇ ਟਾਈਮ ਟੇਬਲਾਂ ਵਿੱਚ ਵੱਡੇ ਘੁਟਾਲੇ ਕੀਤੇ ਜਾ ਰਹੇ ਹਨ। ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਲਈ ਸਰਕਾਰ ਨੂੰ ਕਿਸੇ ਕਿਸਮ ਦਾ ਵਿੱਤੀ ਬੋਝ ਨਹੀਂ ਝੱਲਣ ਪੈਣਾ ਪਰ ਇਸਦੇ ਬਾਵਜੂਦ ਸਰਕਾਰ ਟਰਾਂਸਪੋਰਟ ਵਿਭਾਗ ਵਿੱਚ ਇੱਕ ਵੀ ਮੁਲਾਜਮ ਪੱਕਾ ਨਹੀਂ ਕਰ ਰਹੀ ਹੈ। ਡਿਪੂ ਕੈਸ਼ੀਅਰ ਸਤਵਿੰਦਰ ਸਿੰਘ ਦਿਆਲਗੜ੍ਹ, ਮੀਤ ਪ੍ਰਧਾਨ ਲਖਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਬੱਸਾਂ ਸਪੇਅਰ ਪਾਰਟਸ ਤੋਂ ਬਿਨ੍ਹਾਂ ਖੜੀਆਂ ਹਨ ਅਤੇ ਵਿਭਾਗ ਦੀਆਂ ਬੱਸਾਂ ਨੂੰ ਖੜੀਆਂ ਕਰਕੇ ਦੂਜੇ ਪਾਸੇ ਸਰਕਾਰ ਕਿਲੋਮੀਟਰ ਬੱਸਾ ਪਾ ਕੇ ਨਿੱਜੀ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ। ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਰਿੰਕੂ ਨਾਥ, ਗਗਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ 24 ਜੂਨ ਦੀ ਮੀਟਿੰਗ ਵਿੱਚ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਪ੍ਰੰਤੂ ਅਜੇ ਤੱਕ ਉਨ੍ਹਾਂ ਦੀ ਮੰਗ ਦਾ ਕੋਈ ਹੱਲ਼ ਨਹੀਂ ਕੱਢਿਆ ਗਿਆ ਹੈ। ਆਗੂਆਂ ਨੇ ਚਿਤਵਾਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਦਾ ਕੋਈ ਹੱਲ ਨਾ ਕੱਢਿਆਂ ਤਾਂ 3,4 ਅਤੇ 5 ਅਗਸਤ ਨੂੰ ਤਿੰਨ ਰੋਜਾ ਧਰਨਾ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਮੰਦਭਾਗਾ ਅਤੇ ਮਿਹਨਤਕਸ਼ ਲੋਕਾਂ ਦੇ ਲੋਕਤਾਂਤਰਿਕ ਹੱਕਾਂ ਦਾ ਕਤਲ - ਸੰਸਦ ਮੈਂਬਰ ਡਾ. ਅ... ਅਗਲੀ ਖ਼ਬਰ ਪ੍ਰੋ. ਅਲਟੀਮੇਟ ਜਿੰਮ ਸੁਨਾਮ ਫਿਟਨੈੱਸ ਨਹੀਂ ਇੱਕ ਬਿਹਤਰ ਜੀਵਨ ਦੀ ਸ਼ੁਰੂਆਤ
Ad Position 24