08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਮੰਦਭਾਗਾ ਅਤੇ ਮਿਹਨਤਕਸ਼ ਲੋਕਾਂ ਦੇ ਲੋਕਤਾਂਤਰਿਕ ਹੱਕਾਂ ਦਾ ਕਤਲ - ਸੰਸਦ ਮੈਂਬਰ ਡਾ. ਅਮਰ ਸਿੰਘ

Ad Position 21
No active advertisement
ਅਜੀਤ ਡੈਸਕ 28-07-2026
ਅਹਿਮਦਗੜ, 27 ਜੁਲਾਈ (ਸੁਖਜੀਤ ਸਿੰਘ ਖੇੜਾ) - ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਵੱਲੋਂ ਆਪਣੇ ਹੱਕਾਂ ਅਤੇ ਤਨਖਾਹਾਂ ਦੀ ਮੰਗ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਕੀਤੇ ਗਏ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਮਹਿਲਾ ਸਫਾਈ ਕਰਮਚਾਰੀਆਂ ਨਾਲ ਕੀਤੀ ਗਈ ਬੇਰਹਿਮੀ ਅਤੇ ਉਨ੍ਹਾਂ ਨੂੰ ਜ਼ਖ਼ਮੀ ਕਰਨਾ ਬੇਹੱਦ ਨਿੰਦਣਯੋਗ ਹੈ ਅਤੇ ਇਹ ਮਿਹਨਤਕਸ਼ ਲੋਕਾਂ ਦੇ ਲੋਕਤੰਤਰਿਕ ਹੱਕਾਂ ਦਾ ਕਤਲ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀ ਉਹ ਵਰਗ ਹੈ ਜੋ ਅਜਿਹੇ ਕੰਮ ਕਰਦਾ ਹੈ ਜਿਸ ਨੂੰ ਕਰਨ ਲਈ ਆਮ ਤੌਰ ‘ਤੇ ਕੋਈ ਤਿਆਰ ਨਹੀਂ ਹੁੰਦਾ। ਸੀਵਰੇਜ ਦੀ ਸਫਾਈ ਤੋਂ ਲੈ ਕੇ ਘਰ-ਘਰ ਤੋਂ ਕੂੜਾ ਇਕੱਠਾ ਕਰਨ ਤੱਕ, ਇਹ ਕਰਮਚਾਰੀ ਹਰ ਰੋਜ਼ ਗੰਦਗੀ ਚੁੱਕ ਕੇ ਸਮਾਜ ਨੂੰ ਸਾਫ਼-ਸੁਥਰਾ ਰੱਖਦੇ ਹਨ ਅਤੇ ਗੰਦਗੀ ਕਾਰਨ ਖ਼ੁਦ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਮਿਹਨਤੀ ਲੋਕ ਜਦੋਂ ਆਪਣੀਆਂ ਤਨਖਾਹਾਂ, ਬਕਾਇਆ ਰਾਸ਼ੀਆਂ ਅਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਗੱਲਬਾਤ ਰਾਹੀਂ ਇਨਸਾਫ਼ ਦੇਣ ਦੀ ਬਜਾਏ ਡੰਡਿਆਂ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਦਬਾਉਣਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਪੁਲਿਸ ਬਲ ਦੀ ਵਰਤੋਂ ਕਰਕੇ ਹਰ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਰਵੱਈਆ ਕਿਸੇ ਵੀ ਲੋਕਤੰਤਰਿਕ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ 30 ਨੂੰ ਕਰਨਗੇ ਘਿਰਾਓ-ਰਣ ਸਿੰਘ ਚੱਠਾ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਨੇ ਬੱਸ ਅੱਡੇ ਵਿੱਚ ਕੀਤੀ ਗੇਟ ਰੈਲੀ
Ad Position 24