08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਿਸਾਨਾਂ ਨਾਲ ਕੀਤੇ ਗਏ ਧੱਕੇ ਖਿਲਾਫ਼ ਡੀ.ਸੀ. ਦਫਤਰ ਫਾਜ਼ਲਿਕਾ ਦੇ ਮੂਹਰੇ ਕੱਲ੍ਹ ਦੀ ਸੂਬਾ ਪੱਧਰੀ ਰੈਲੀ ’ਚ ਸੰਗਰੂਰ ਤੋਂ ਵੱਡੀ ਗਿਣਤੀ ’ਚ ਕਿਸਾਨ ਕਰਨਗੇ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 28-07-2026
ਸੰਗਰੂਰ, 27 ਜੁਲਾਈ (ਧੀਰਜ ਪਸੋਰੀਆ) - ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਧੱਕੇ ਦੇ ਖਿਲਾਫ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਦਫਤਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ! ਇੱਥੇ ਹੋਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲਾ ਪੱਧਰੀ ਬੈਠਕ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਸੰਗਰੂਰ ਜ਼ਿਲ੍ਹੇ ਤੋਂ 29 ਜੁਲਾਈ ਨੂੰ ਫਾਜਿਲਕਾ ਡੀ ਸੀ ਦਫਤਰ ਅੱਗੇ ਹੋਣ ਵਾਲੀ ਰੈਲੀ ਦੇ ਵਿੱਚ ਸੈਂਕੜੇ ਕਿਸਾਨ ਹੋਣਗੇ! ਇਸ ਨੂੰ ਲੈ ਕੇ ਬਲਾਕ ਪ੍ਰਧਾਨਾ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਕਿ ਵੱਧ ਤੋਂ ਵੱਧ ਪਿੰਡਾਂ ਦੇ ਵਿੱਚੋਂ ਕਿਸਾਨ ਫਾਜ਼ਿਲਕਾ ਰੈਲੀ ਵਿਚ ਸ਼ਾਮਿਲ ਹੋਣ।ਕਿਸਾਨ ਆਗੂਆਂ ਨੇ, ਕੇਂਦਰ ਸਰਕਾਰ ਦੇ ਇਸ਼ਾਰੇ ਤੇ ਜੰਤਰ ਮੰਤਰ ਤੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਜਬਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ! ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਸੰਘਰਸ਼ ਨੂੰ ਖਤਮ ਕਰਵਾਇਆ ਜਾਵੇ ਕਿਉਂਕਿ ਮੀਂਹ ਨਾ ਪੈਣ ਕਾਰਨ ਬਿਜਲੀ ਦੀ ਭਾਰੀ ਮੰਗ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਟ੍ਰਾਂਸਫਾਰਮਰ ਸੜ ਰਹੇ ਹਨ ਜੋ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਬਦਲੇ ਨਹੀਂ ਜਾ ਰਹੇ ਹਨ ਅਤੇ ਕਿਸਾਨਾਂ ਦਾ ਝੋਨਾ ਸੁੱਕ ਰਿਹਾ ਹੈ। ਮੀਟਿੰਗ ਵਿੱਚ ਕਸਮੀਰ ਸਿੰਘ ਘਰਾਚੋਂ, ਪ੍ਰੀਤਮ ਸਿੰਘ ਬਡਰੁੱਖਾਂ, ਜਸਪਾਲ ਸਿੰਘ ਘਰਾਚੋਂ, ਰੋਹੀ ਸਿੰਘ ਤੇ ਗੁਰਜੰਟ ਸਿੰਘ ਮੰਗਵਾਲ, ਮੱਖਣ ਸਿੰਘ ਘਾਬਦਾਂ, ਕੁਲਵਿੰਦਰ ਸਿੰਘ ਮਾਝਾ, ਬਲਵਿੰਦਰ ਸਿੰਘ ਘੋੜੇਨਾਵ, ਅਮਰਜੀਤ ਸਿੰਘ ਖਨਾਲ ਕਲਾ, ਜਸਵਿੰਦਰ ਸਿੰਘ ਚੰਗਾਲ, ਪ੍ਰੀਤਇਧਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਕਪਿਆਲ, ਗੁਰਚਰਨ ਸਿੰਘ ਭਿੰਡਰਾਂ, ਯਾਦਵਿੰਦਰ ਸਿੰਘ ਘਰਾਚੋਂ, ਮਲਕੀਤ ਦਾਸ ਕਲੋਦੀ ਅਤੇ ਹੋਰ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਜਨਰਲ ਵਰਗ ਭਰਾਤਰੀ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਲਗਾਤਾਰ ਧਰਨੇ ਦਾ ਐਲਾਨ ਅਗਲੀ ਖ਼ਬਰ ਗੈਸ ਏਜੰਸੀ ਉੱਤੇ ਉਪਭੋਗਤਾਵਾਂ ਕੋਲੋਂ ਗੈਸ ਸਿੰਲਡਰ ਦੀ ਨਿਰਧਾਰਿਤ ਕੀਮਤ ਨਾਲੋਂ ਵੱਧ ਰੁਪਏ ਵਸੂਲਣ ਦਾ ਦੋਸ਼, ਡੀਲਰ ਨੇ ਦੋਸ਼...
Ad Position 24