08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਲਾਇਨਜ਼ ਕਲੱਬ ਵਲੋਂ ਖੂਨਦਾਨ ਕੈਂਪ 31 ਨੂੰ

Ad Position 21
No active advertisement
ਅਜੀਤ ਡੈਸਕ 28-07-2026
ਸੁਨਾਮ ਊਧਮ ਸਿੰਘ ਵਾਲਾ, 27 ਜੁਲਾਈ (ਰੁਪਿੰਦਰ ਸਿੰਘ ਸੱਗੂ ) - ਲਾਇਨਜ਼ ਕਲੱਬ ਸੁਨਾਮ ਪ੍ਰਾਈਮ ਵੱਲੋਂ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ 31 ਜੁਲਾਈ 2026 ਨੂੰ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਲੱਬ ਚੇਅਰਮੈਨ ਅੰਕੁਰ ਜਖਮੀ, ਕਲੱਬ ਡਾਇਰੈਕਟਰ ਪਵਿੱਤਰ ਸਿੰਗਲਾ, ਕਲੱਬ ਪ੍ਰਧਾਨ ਲਾਇਨ ਰਾਕੇਸ਼ ਅਰੋੜਾ ਅਤੇ ਸੈਕਟਰੀ ਰੁਪਿੰਦਰ ਥਿੰਦ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ ਹਰ ਸਾਲ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਇਹ ਕੈਂਪ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ ਕੈਂਪ ਦੌਰਾਨ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਮੁੱਖ ਮਹਿਮਾਨ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਅਤੇ ਮਨਪ੍ਰੀਤ ਬਾਂਸਲ ਨਗਰ ਕੌਂਸਲ ਪ੍ਰਧਾਨ ਵਿਸ਼ੇਸ਼ ਮਹਿਮਾਨ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਕੈਂਪ ਦੀ ਸਫਲਤਾ ਲਈ ਕਲੱਬ ਮੈਂਬਰ ਅਮਨ ਗੋਰੀਆ, ਅਨਿਲ ਭਾਟੀਆ, ਪੁਨੀਤ ਗੋਇਲ, ਇੰਜ. ਅਸ਼ੋਕ ਕੁਮਾਰ ਅਤੇ ਅੰਕਿਤ ਪਾਹੂਜਾ ਨੂੰ ਕੈਂਪ ਇੰਚਾਰਜ਼ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਵੱਲੋਂ ਲੋੜਵੰਦਾ ਲਈ ਆਪਣਾ ਦਾਨ ਕੀਤਾ ਇੱਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਸਹਾਇਕ ਸਾਬਤ ਹੋ ਸਕਦਾ ਹੈ ਅਤੇ ਖੂਨਦਾਨ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ। ਉਹਨਾਂ ਇਲਾਕੇ ਦੇ ਸਮਾਜ ਸੇਵੀਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਆਪਣਾ ਖੂਨਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਸਮਾਜ ਸੇਵੀ ਉਪਰਾਲੇ ਵਿੱਚ ਭਾਗ ਲੈ ਕੇ ਇਸ ਕੈਂਪ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੀਤ ਸਿੰਘ, ਸੋਨੂੰ ਖਿਪਲਾ, ਐਡਵੋਕੇਟ ਤਰੂਨ ਗੋਇਲ, ਚੇਤਨ ਖੱਤਰੀ, ਰਿੰਪਾ ਬਡਬਰੀਆ, ਭੁਪਿੰਦਰ ਭਾਰਦਵਾਜ, ਡਾ. ਨਰੇਸ਼, ਉਮੇਸ਼ ਵਾਸਨ, ਯਾਦਵਿੰਦਰ, ਰਮਣੀਕ ਬੈਨੀਪਾਲ, ਉਮੇਸ਼ ਸਿੰਗਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 54 ਦੇ ਕਰੀਬ ਆਮ ਆਦਮੀ ਕਲੀਨਿਕ ਅਣਮਿਥੇ ਸਮੇਂ ਹੋਏ ਬੰਦ ਅਗਲੀ ਖ਼ਬਰ ਸ਼ੀਲਾ ਰਾਣੀ ਦੀ ਯਾਦ ਵਿਚ ਲਗਾਏ ਮੈਡੀਕਲ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ, ਵਿਧਾਇਕ ਭਰਾਜ ਵੀ ਹੋਏ...
Ad Position 24