08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਐੱਸ.ਯੂ.ਐੱਸ ਕਾਲਜ ਮਹਿਲਾਂ ਚੌਕ ਦੇ ਬੀ.ਐੱਡ. ਸਾਲ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 29-07-2026
ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ ਮਹਿਲਾਂ ਚੌਂਕ ਦਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੀ.ਐਡ ਸੈਸ਼ਨ 2024-26 ਸਾਲ ਦੂਜਾ, ਸਮੈਸਟਰ-ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ.ਕੁਲਵੰਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਵਿਦਿਆਰਥਣ ਹੁਸ਼ਨਪ੍ਰੀਤ ਕੌਰ ਸਪੁੱਤਰੀ ਮਲਕੀਤ ਸਿੰਘ ਨੇ 83.6% ਅੰਕ ਲੈਕੇ ਪਹਿਲਾ , ਜੋਜਨਦੀਪ ਕੌਰ ਸਪੁੱਤਰੀ ਬੂਟਾ ਸਿੰਘ ਨੇ 81.6% ਅੰਕਾਂ ਨਾਲ ਦੂਜਾ ਅਤੇ ਲਵਪ੍ਰੀਤ ਕੌਰ ਸਪੁੱਤਰੀ ਨਿਰਭੈ ਸਿੰਘ ਨੇ 81.4% ਅੰਕਾਂ ਨਾਲ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾਂ ਅਫਜਾਈ ਕੀਤੀ ਅਤੇ ਸਾਰੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਲਈ ਤਨਦੇਹੀ ਨਾਲ ਕੀਤੀ ਮਿਹਨਤ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਨਵੀਂਆਂ ਤਕਨੀਕਾਂ ਤੇ ਵਿਧੀਆਂ ਨਾਲ ਪੜ੍ਹਾਈ ਕਰਵਾ ਕੇ ਹੋਰ ਬਿਹਤਰ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖਨੌਰੀ ਵਿੱਚ ਚੋਰਾਂ ਦੇ ਹੌਸਲੇ ਬੁਲੰਦ, ਸੁੰਨੇ ਘਰ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕਾਂ ਵਲੋਂ 31 ਨੂੰ ਸੁਨਾਮ ’ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Ad Position 24