ਸੰਗਰੂਰ, 29 ਜੁਲਾਈ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ 23 ਵੇਂ ਦਿਨ ਵੀ ਕੰਮ ਕਾਜ ਠੱਪ ਕਰਕੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਮੂਹਰੇ ਧਰਨਾ ਦਿੱਤਾ ਗਿਆ। ਅੱਜ ਦੇ ਧਰਨੇ ਵਿੱਚ ਸ਼ਾਮਿਲ ਹੋਏ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਵਕੀਲਾਂ ਦੇ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਹਾ ਕਿ ਵਕੀਲਾਂ ਵੱਲੋਂ ਸੱਤ ਅਗਸਤ ਨੂੰ ਜੰਤਰ ਮੰਤਰ ਉੱਤੇ ਦਿੱਤੇ ਜਾ ਰਹੇ ਧਰਨੇ ਵਿੱਚ ਉਹ ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨੂੰ ਲੈ ਕੇ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਉਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਦਲਜੀਤ ਸਿੰਘ ਸੇਖੋਂ,ਅਜਾਇਬ ਸਿੰਘ ਸਰਾਓ, ਨਰਿੰਦਰਪਾਲ ਸਿੰਘ ਸਾਹਨੀ ਵੱਲੋਂ ਇਹ ਮੰਗ ਧਰਨੇ ਵਿੱਚ ਸ਼ਾਮਿਲ ਹੋਏ ਦਲਬੀਰ ਸਿੰਘ ਗੋਲਡੀ ਅੱਗੇ ਰੱਖੀ ਗਈ। ਦਲਵੀਰ ਸਿੰਘ ਗੋਲਡੀ ਨੇ ਐਡਵੋਕੇਟ ਗਰੇਵਾਲ ਅਤੇ ਐਡਵੋਕੇਟ ਸੇਖੋਂ ਦੇ ਕਹਿਣ ਤੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੰਗ ਨੂੰ ਲੋਕ ਸਭਾ ਮੈਂਬਰਾਂ ਤੋਂ ਲੋਕ ਸਭਾ ਵਿੱਚ ਵੀ ਉਠਵਾਉਣਗੇ। ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸੈਕਟਰੀ ਐਡਵੋਕੇਟ ਸਿਮਰਨਦੀਪ ਸਿੰਘ ਬਲੱਗਣ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ 2023 ਵਿੱਚ ਹੋਂਦ ਵਿੱਚ ਆਈ ਸੀ। ਹੌਲੀ ਹੌਲੀ ਇਸਦੀਆਂ ਖਾਮੀਆਂ ਸਾਹਮਣੇ ਆਉਣ ਲੱਗੀਆਂ ਹਨ। ਇਹ ਕੌਂਸਲ ਜਿੱਥੇ ਵਕੀਲ ਭਾਈਚਾਰੇ ਲਈ ਨੁਕਸਾਨਦਾਇਕ ਹੈ ਉੱਥੇ ਸਮਾਜ ਨੂੰ ਵੀ ਇਸਦੇ ਦੂਰ ਪਰਭਾਵੀ ਨੁਕਸਾਨ ਹਨ । ਬਾਰ ਦੇ ਉਪ ਪ੍ਰਧਾਨ ਜਗਮੀਤ ਸਿੰਘ, ਉਪ ਪ੍ਰਧਾਨ ਜੂਹੀ ਕੌਸ਼ਲ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਲਲਿਤ ਕੁਮਾਰ ਗਰਗ, ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਜੇਕਰ ਵਕੀਲਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗਰੇਜ ਨਹੀਂ ਕੀਤਾ ਜਾਵੇਗਾ। ਐਡਵੋਕੇਟ ਬੇਅੰਤ ਸਿੰਘ ਛਾਜਲੀ, ਸੰਜੀਵ ਕੁਮਾਰ ਗੋਇਲ, ਹਰਮਿੰਦਰ ਸਿੰਘ ਹਰੀਗੜ੍ਹ, ਗੁਰਬਚਨ ਸਿੰਘ ਨਹਿਲ, ਰੀਚਾ ਸਿੰਗਲਾ, ਜਸਪ੍ਰੀਤ ਕੌਰ, ਸਤਵੀਰ ਸਿੰਘ ਔਲਖ, ਸੁਖਵੀਰ ਪੂਨੀਆਂ, ਗਗਨਦੀਪ ਸਿੰਘ ਹਰੀਗੜ, ਗੁਰਵਿੰਦਰ ਸਿੰਘ ਆਹਲੂਵਾਲੀਆ, ਗੁਰਿੰਦਰਪਾਲ ਕਰਤਾਰਪੁਰਾ, ਰਾਜਵੀਰ ਸਿੰਘ ਗਰੇਵਾਲ ਸਵਰਨ ਸਿੰਘ ਰਟੋਲ, ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਜਸਵੀਰ ਸਿੰਘ ਸਰਾਓ, ਅਜੇ ਪਾਲ ਸਿੰਘ ਅਕੋਈ ਐਮਏ ਸ਼ਾਹ ਜੱਗਾ ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਗੁਰਸੇਵਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਗਰੇਵਾਲ, ਰਣਧੀਰ ਸਿੰਘ ਭੰਗੂ, ਅਮਿਤ ਅਗਰਵਾਲ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ, ਚਮਕੌਰ ਸਿੰਘ ਲਿੱਟ, ਗੌਰਵ ਗਰਗ ਲਹਿਰਾ, ਕੁਲਵਿੰਦਰ ਸਿੰਘ ਤੂਰ, ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ ਅਤੇ ਹੋਰਨਾਂ ਨੇ ਇਸ ਸੰਘਰਸ਼ ਦਾ ਸਮਰਥਨ ਕੀਤਾ ਹੈ।
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ ਧਰਨਾ ਜਾਰੀ
ਅਜੀਤ ਡੈਸਕ
30-07-2026