02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਨੇ ਜ਼ੋਨ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਦੀ ਕੀਤੀ ਸਫ਼ਲ ਮੇਜ਼ਬਾਨੀ

Ad Position 21
No active advertisement
ਅਜੀਤ ਡੈਸਕ 30-07-2026
ਸੰਗਰੂਰ, 29 ਜੁਲਾਈ (ਸੁਖਵਿੰਦਰ ਸਿੰਘ ਫੁੁੱਲ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੁਨਾਮ ਰੋਡ, ਸੰਗਰੂਰ ਵਿਖੇ ਅੰਡਰ-14, ਅੰਡਰ-17 ਅਤੇ ਅੰਡਰ-19 ਜ਼ੋਨ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਬੌਧਿਕ ਯੋਗਤਾ, ਇਕਾਗਰਤਾ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਦੌਰਾਨ ਸਾਰੇ ਮੁਕਾਬਲੇ ਸੁਚੱਜੇ ਅਤੇ ਅਨੁਸ਼ਾਸਿਤ ਢੰਗ ਨਾਲ ਕਰਵਾਏ ਗਏ। ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਰੋਮਾਂਚਕ ਮੁਕਾਬਲੇ ਪੇਸ਼ ਕੀਤੇ। ਸਮਾਗਮ ਦੇ ਸਫ਼ਲ ਆਯੋਜਨ ਲਈ ਭਾਗ ਲੈਣ ਵਾਲੇ ਸਕੂਲਾਂ ਅਤੇ ਅਧਿਆਪਕਾਂ ਨੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਾਂ ਦੀ ਸਰਾਹਨਾ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਸ਼ਤਰੰਜ ਇੱਕ ਅਜਿਹੀ ਬੌਧਿਕ ਖੇਡ ਹੈ ਜੋ ਵਿਦਿਆਰਥੀਆਂ ਵਿੱਚ ਤਰਕਸ਼ੀਲ ਸੋਚ, ਧੀਰਜ, ਇਕਾਗਰਤਾ ਅਤੇ ਸਹੀ ਫ਼ੈਸਲੇ ਲੈਣ ਦੀ ਯੋਗਤਾ ਦਾ ਵਿਕਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਦਾ ਨਿਰੰਤਰ ਆਯੋਜਨ ਕਰਦਾ ਰਹੇਗਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਿਹਤਮੰਦ ਪ੍ਰਤੀਯੋਗਿਤਾ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੱਕ ਮੰਚ ‘ਤੇ ਲਿਆਉਣ ਵਾਲੇ ਅਜਿਹੇ ਸਮਾਗਮ ਆਪਸੀ ਸਾਂਝ, ਸਿੱਖਣ ਅਤੇ ਪ੍ਰੇਰਣਾ ਦਾ ਵਧੀਆ ਮਾਧਿਅਮ ਬਣਦੇ ਹਨ। ਸਕੂਲ ਦੇ ਸੀ.ਈ.ਓ. ਭਾਵਨਾ ਪੌਲ ਨੇ ਕਿਹਾ ਕਿ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਉੱਚ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਮੂਨਕ ’ਚ ਕਈ ਪਰਿਵਾਰ ਕਿਸਾਨ ਯੂਨੀਅਨ ਛੱਡ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਸੂਬਾ ਸਰਕਾਰ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਬਜਾਏ ਧਰਨਿਆਂ ’ਤੇ ਬੈਠੇ ਮੁਲਾਜ਼ਮਾ...
Ad Position 24
No active advertisement