ਮੂਨਕ, 29 ਜੁਲਾਈ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਮੂਨਕ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਮਨ ਥਿੰਦ ਬਾਜਵਾ, ਸੀਨੀਅਰ ਆਗੂ ਗਿਆਨ ਚੰਦ ਸੈਣੀ ਅਤੇ ਸੀਨੀਅਰ ਆਗੂ ਸੰਦੀਪ ਮਲਾਣਾ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਕਿਸਾਨ ਯੂਨੀਅਨ ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਕਾਰ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਮਲਕੀਤ ਸਿੰਘ, ਭਗਤ ਸਿੰਘ, ਸੁਨੀਤਾ, ਰਘੂਵਤੀ ਦੇਵੀ, ਕਿਰਨਾ ਦੇਵੀ, ਸੁਖਵਿੰਦਰ ਕੌਰ, ਮੰਜੂ ਰਾਣੀ, ਗੁਰਪ੍ਰੀਤ ਕੌਰ, ਕੁਮਕੁਮ ਸਮੇਤ ਦਰਜਨਾਂ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ। ਸਾਰੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਫੁੱਲ ਮਾਲਾਵਾਂ ਪਾ ਕੇ ਸਵਾਗਤ ਕੀਤਾ ਗਿਆ।ਇਸ ਮੌਕੇ ਦਮਨ ਥਿੰਦ ਬਾਜਵਾ, ਗਿਆਨ ਚੰਦ ਸੈਣੀ ਅਤੇ ਸੰਦੀਪ ਮਲਾਣਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਭਾਜਪਾ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲੈ ਰਹੇ ਹਨ ਅਤੇ ਭਵਿੱਖ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।