02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰਪ੍ਰੀਤ ਸਿੰਘ ਕਾਲਾ ਸੈਣ ਸਮਾਜ ਵੈੱਲਫੇਅਰ ਬੋਰਡ ਹਲਕਾ ਅਮਰਗੜ੍ਹ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 30-07-2026
ਮਲੇਰਕੋਟਲਾ, 29 ਜੁਲਾਈ ( ਮਨਜਿੰਦਰ ਸਿੰਘ ਸਰੌਦ) -ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਵਰਗਾਂ ਨੂੰ ਸੰਗਠਨਾਤਮਕ ਤੌਰ ’ਤੇ ਮਜ਼ਬੂਤ ਕਰਨ ਦੀ ਲੜੀ ਤਹਿਤ ਗੁਰਪ੍ਰੀਤ ਸਿੰਘ ਕਾਲਾ ਨੂੰ ਹਲਕਾ ਅਮਰਗੜ੍ਹ ਦੇ ਸੈਣ ਸਮਾਜ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਕੀਤਾ ਹੈ । ਸਮਾਗਮ ਦੌਰਾਨ ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਨੇ ਗੁਰਪ੍ਰੀਤ ਸਿੰਘ ਕਾਲਾ ਨੂੰ ਨਿਯੁਕਤੀ ਪੱਤਰ ਸੌਂਪਿਆ । ਚੇਅਰਮੈਨ ਮੱਖਣ ਪੱਲਣ ਨੇ ਕਿਹਾ ਕਿ ਪਾਰਟੀ ਨੂੰ ਗੁਰਪ੍ਰੀਤ ਸਿੰਘ ਕਾਲਾ ਤੋਂ ਵੱਡੀਆਂ ਉਮੀਦਾਂ ਹਨ ਤੇ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਲੋਕ-ਪੱਖੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਸਰਗਰਮ ਰਹਿਣਗੇ । ਨਿਯੁਕਤੀ ਉਪਰੰਤ ਗੁਰਪ੍ਰੀਤ ਸਿੰਘ ਨੇ ਪਾਰਟੀ ਹਾਈਕਮਾਨ ਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਫ਼ਾਦਾਰੀ ਤੇ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ । ਇਸ ਮੌਕੇ ਕਈ ਸੀਨੀਅਰ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ. ਐਸ. ਸਕੂਲ ਵਿੱਚ ਸਭਿਆਚਾਰਕ ਸਮਾਗਮਕਰਵਾਇਆ ਅਗਲੀ ਖ਼ਬਰ ਹਲਕਾ ਅਮਰਗੜ੍ਹ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਥਕ ਅਕਾਲੀ ਕਾਨਫਰੰਸ ਸੰਬੰਧੀ ਮੀਟਿੰਗ
Ad Position 24
No active advertisement