02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜੀ.ਜੀ. ਐਸ. ਸਕੂਲ ਵਿੱਚ ਸਭਿਆਚਾਰਕ ਸਮਾਗਮਕਰਵਾਇਆ

Ad Position 21
No active advertisement
ਅਜੀਤ ਡੈਸਕ 30-07-2026
ਸੰਗਰੂਰ, 29 ਜੁਲਾਈ (ਅਮਨਦੀਪ ਸਿੰਘ ਬਿੱਟਾ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਵੱਲੋਂ ਸੀਨੀਅਰ ਵਿੰਗ ਦਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਦਿਨੇਸ਼ ਦੇਵ ਥਪਲਿਆਲ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ, ਰਚਨਾਤਮਕਤਾ ਅਤੇ ਸੱਭਿਆਚਾਰਕ ਭਾਵਨਾ ਦੀ ਸ਼ਾਨਦਾਰ ਝਲਕ ਦੇਖਣ ਨੂੰ ਮਿਲੀ। ਇਸ ਮੌਕੇ ਅਕਾਲ ਕਾਲਜ ਆਫ ਐਜੂਕੇਸ਼ਨ, ਗੁਰੂ ਸਾਗਰ ਮਸਤੂਆਣਾ ਸਾਹਿਬ ਦੀਆਂ ਮੁੱਖ ਸ਼ਖਸੀਅਤਾਂ - ਸਰਦਾਰ ਜਸਵੰਤ ਸਿੰਘ ਖਹਿਰਾ ਸੈਕਟਰੀ ਅਕਾਲ ਕਾਲਜ ਕੌਂਸਲ, ਪ੍ਰਿੰਸੀਪਲ ਡਾਕਟਰ ਸੁਖਦੀਪ ਕੌਰ, ਪ੍ਰਿੰਸੀਪਲ ਜਸਪਾਲ ਸਿੰਘ (ਅਕਾਲ ਕਾਲਜ ਆਫ ਫਾਰਮੇਸੀ), ਪ੍ਰਸ਼ਾਸਨਿਕ ਡਾਇਰੈਕਟਰ ਪ੍ਰੋਫੈਸਰ ਨਿਰਪਜੀਤ ਸਿੰਘ ਨੇ ਖਾਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਕਈ ਵਿਦਿਆਰਥੀਆਂ ਵੱਲੋਂ ਦਿਲਚਸਪ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਜੇ. ਬੀ. ਪ੍ਰੀਸਟਲੇ ਦੁਆਰਾ ਲਿਖਿਆ ਅੰਗਰੇਜ਼ੀ ਨਾਟਕ ‘ਮਦਰਜ਼ ਡੇ’, ਸ਼ਹੀਦੇ -ਆਜ਼ਮ ਭਗਤ ਸਿੰਘ ‘ਤੇ ਆਧਾਰਿਤ ਹਿੰਦੀ ਨਾਟਕ ਅਤੇ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਵਿੱਚ ਸੁਰੀਲੀ ਅੰਤਰਾਲ ਪੇਸ਼ ਕੀਤੇ। ਬੱਚਿਆਂ ਵੱਲੋਂ ਪੇਸ਼ ਕਵਾਲੀ, ਕਲਾਸੀਕਲ ਅਤੇ ਵੈਸਟਰਨ ਫਿਊਜ਼ਨ ਡਾਂਸ ਅਤੇ ਊਰਜਾਵਾਨ “ਰੰਗ-ਏ-ਭਾਰਤ” ਦੇ ਨਾਲ-ਨਾਲ ਪੰਜਾਬੀ ਸੱਭਿਆਚਾਰਕ ਨਾਚ ਲੁੱਡੀ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦੀਆਂ ਖੂਬ ਤਾੜੀਆਂ ਵਟੋਰੀਆਂ। ਮੁੱਖ ਮਹਿਮਾਨ ਸ. ਜਸਵੰਤ ਸਿੰਘ ਖਹਿਰਾ ਅਤੇ ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਨੇ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਨੂੰ ਦਿਨ ਦੁਗਣੀ ਤੇ ਰਾਤ ਚੌਗੁਣੀ ਤਰੱਕੀ ਕਰਨ ‘ਤੇ ਸਕੂਲ ਦੇ ਪ੍ਰਿੰਸੀਪਲ ਤੇ ਵਾਈਸ ਪ੍ਰਿੰਸੀਪਲ ਮੈਡਮ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਸ਼੍ਰੀ ਦਿਨੇਸ਼ ਦੇਵ ਥਪਲਿਆਲ ਜੀ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਦੇ ਨਾਲ ਹੀ ਉਹਨਾਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਲਈ ਵਧਾਈ ਦਿੱਤੀ। ਵਾਈਸ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਸ਼ਰਮਾ ਨੇ ਇਸ ਇਲਾਕੇ ਦੇ ਕਾਲਜ ਗੁਰੂਸਾਗਰ ਮਸਤੂਆਣਾ ਸਾਹਿਬ ਤੋਂ ਆਈਆਂ ਮਾਣਯੋਗ ਸ਼ਖਸੀਅਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੇ ਬਾਜ਼ਾਰ ਅੱਜ 3 ਵਜੇ ਤੱਕ ਰਹਿਣਗੇ ਬੰਦ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਕਾਲਾ ਸੈਣ ਸਮਾਜ ਵੈੱਲਫੇਅਰ ਬੋਰਡ ਹਲਕਾ ਅਮਰਗੜ੍ਹ ਦੇ ਚੇਅਰਮੈਨ ਨਿਯੁਕਤ
Ad Position 24
No active advertisement