ਦਿੜ੍ਹਬਾ ਮੰਡੀ, 30 ਜੁਲਾਈ (ਜਸਵੀਰ ਸਿੰਘ ਔਜਲਾ) - ਪਿਛਲੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਿਸ ਵੱਲੋਂ ਲਾਠੀ ਚਾਰਜ ਕੀਤਾ ਦੇ ਰੋਸ ਦਫਤਰ ਨਗਰ ਪੰਚਾਇਤ ਦਿੜਬਾ ਦੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰੋਕੀ ਕੁਮਾਰ ਦੀ ਪ੍ਰਧਾਨਗੀ ਵਿੱਚ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਰੋਸ ਮੁਜ਼ਾਰਾ ਕੱਢਿਆ ਗਿਆ । ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਬਲਾਕ ਖਜਾਨਚੀ ਜਗਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਸ ਤਰੀਕੇ ਨਾਲ ਜਬਰ ਕਰਕੇ ਲੋਕਾਂ ਤੇ ਰਾਜ ਕਰਨਾ ਚਾਹੁੰਦੀ ਹੈ ਇਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅੱਜ ਦੇ ਪੰਜਾਬ ਬੰਦ ਨੂੰ ਦਿੜਬਾ ਸ਼ਹਿਰ ਦੇ ਦੁਕਾਨਦਾਰਾਂ ਨੇ ਸਾਰੀਆਂ ਦੁਕਾਨਾਂ ਬੰਦ ਕਰਕੇ ਪੂਰਨ ਸਮਰਥਨ ਦਿੱਤਾ ਇਕੱਠ ਨੇ ਮੰਗ ਕੀਤੀ ਕਿ ਲਾਠੀ ਚਾਰਜ ਕਰਨ ਵਾਲੇ ਡੀਐਸਪੀ ਅਤੇ ਐਸਐਚ ਓ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਪਰਚਾ ਦਰਜ ਕੀਤਾ ਜਾਵੇ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਇਸ ਮੌਕੇ ਹਾਜ਼ਰ ਸਫਾਈ ਸੇਵਕ ਯੂਨੀਅਨ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ, ਰੋਹਿਨ ਕੁਮਾਰ, ਕਰਮਜੀਤ ਕੌਰ, ਅਮਨਦੀਪ ਕੌਰ ,ਮਹਿੰਦਰ ਕੌਰ, ਬੀਕੇਯੂ ਉਗਰਾਹਾਂ ਤੋਂ ਹਰਬੰਸ ਸਿੰਘ ਦਿੜਬਾ, ਮਿਸ਼ਰਾ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਜਨਾਲ, ਰੂਪ ਸਿੰਘ ਮੌੜ ਆਤਮਾ ਸਿੰਘ ਜਨਾਲ ,ਜਗਜੀਤ ਸਿੰਘ ਮਹਿਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮੌਜੂਦ ਸਨ।