02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 31-07-2026
ਧੂਰੀ, 30 ਜੁਲਾਈ (ਲਖਵੀਰ ਸਿੰਘ ਧਾਂਦਰਾ) - ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਿੱਖ ਮਿਸ਼ਨਰੀ ਵੱਲੋਂ ਗੁਰਦੁਆਰਾ ਸੰਗਤਸਰ ਧੂਰੀ ਵਿਖੇ ਸਕੂਲੀ ਵਿਦਿਆਰਥੀਆਂ ਲਈ ਕਵੀਸ਼ਰੀ ,ਕਵਿਤਾ, ਸ਼ਬਦ ਗਾਇਣ ਅਤੇ ਭਾਸ਼ਣ ਦੇ ਮੁਕਾਬਲਿਆਂ ਦਾ ਭਰਪੂਰ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ (ਧੂਰੀ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅਤੇ ਲਾਜਵਾਬ ਪ੍ਰਦਰਸ਼ਨ ਕਰਦਿਆਂ ਕਵੀਸ਼ਰੀ, ਕਵਿਤਾ, ਸ਼ਬਦ ਗਾਇਣ ਅਤੇ ਭਾਸ਼ਣ ਦੇ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਹਾਸਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕਰਨ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਮਾਣ ਵੀ ਵਧਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਸੰਸਥਾ ਦੇ ਮਾਣਯੋਗ ਚੈਅਰਮੈਨ ਸਰਦਾਰ ਪਰਮਜੀਤ ਸਿੰਘ ਗਿੱਲ ਅਤੇ ਸਕੱਤਰ ਸਰਦਾਰ ਬਲਵੰਤ ਸਿੰਘ ਰੰਧਾਵਾ ਵੱਲੋਂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਨੇ ਸਰਦਾਰ ਮੱਖਣ ਸਿੰਘ ਬੈਂਸ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ, ਹੈੱਡ ਮਿਸਟ੍ਰੈਸ ਅਤੇ ਕੁਆਰਡੀਨੇਟਰ ਦੁਆਰਾ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ, ਜਿਨ੍ਹਾਂ ਦੀ ਅਟੱਲ ਨਿਸ਼ਠਾ ਅਤੇ ਅਣਥੱਕ ਮਿਹਨਤ ਦੇ ਨਤੀਜੇ ਵਜੋਂ ਇਹ ਉਪਲੱਬਧੀਆਂ ਸੰਭਵ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰ ਹੁਣ ਆਰ-ਪਾਰ ਦੀ ਲੜਾਈ ਲੜਨਗੇ-ਰਾਜ ਕੁਮਾਰ ਅਰੋੜਾ
Ad Position 24
No active advertisement