ਚੀਮਾ ਮੰਡੀ, 30 ਜੁਲਾਈ (ਗੁਰਜੀਤ ਸਿੰਘ ਚਹਿਲ) - ਕਾਂਗਰਸ ਪਾਰਟੀ ਵੱਲੋਂ ਪਾਰਟੀ ਨੂੰ ਪਿੰਡਾਂ ਦੇ ਨਾਲ ਸ਼ਹਿਰੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਰਗਰਮ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਦੇ ਤਹਿਤ ਹੀ ਕਾਂਗਰਸ ਪਾਰਟੀ ਲਈ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਪਰਵਿੰਦਰ ਸਿੰਘ ਬੱਬੂ (ਕੌਸਲਰ ਚੀਮਾ) ਨੂੰ ਕਾਂਗਰਸ ਪਾਰਟੀ ਵਲੋਂ (ਚੀਮਾ ਸ਼ਹਿਰੀ) ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਨਿਯੁਕਤੀ ‘ਤੇ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਜਿੱਥੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸਿੱਖਿਆ ਮੰਤਰੀ ਵਿਜੇਂਇੰਦਰ ਸਿੰਗਲਾ, ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ, ਓਥੇ ਨਾਲ ਹੀ ਪਰਵਿੰਦਰ ਬੱਬੂ ਨੇ ਆਪਣੀ ਇਸ ਨਿਯੁਕਤੀ ਦਾ ਸਿਹਰਾ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਅਤੇ ਹਲਕਾ ਇੰਚਾਰਜ ਰਜਿੰਦਰ ਦੀਪਾ ਨੂੰ ਦਿੰਦਿਆਂ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਨ ਦਾ ਪ੍ਰਣ ਲਿਆ । ਇਸ ਮੌਕੇ ਕਾਂਗਰਸ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।