02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਹੈਦਰ ਖਾਨ ਅਕਾਲੀ ਦਲ ਵਾਰਿਸ ਪੰਜਾਬ (ਯੂਥ ਵਿੰਗ) ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਨਿਯੁਕਤ

Ad Position 21
No active advertisement
31-07-2026
ਸੰਦੌੜ, 30 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣੇ ਜਥੇਬੰਧਕ ਢਾਚੇਂ ਨੂੰ ਮਜਬੂਤ ਕਰਨ ਦੇ ਮੰਤਵ ਤਹਿਤ ਯੂਥ ਵਿੰਗ ਦੇ ਐਲਾਨੇ ਗਏ ਅਹੁਦੇਦਾਰਾਂ ਵਿਚ ਨੌਜਵਾਨ ਆਗੂ ਹੈਦਰ ਖਾਨ ਢੱਡੇਵਾੜਾ ਨੂੰ ਜਿਲ੍ਹਾ ਮਾਲੇਰਕੋਟਲਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਜਿਲ੍ਹਾ ਮਾਲੇਰਕੋਟਲਾ ਦੇ ਯੂਥ ਪ੍ਰਧਾਨ ਬਣਨ ਤੇ ਖੁਸ਼ੀ ਜਾਹਿਰ ਕਰਦੇ ਹੋਏ ਹੈਦਰ ਖਾਨ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਪਾਰਟੀ ਵਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।ਹੈਦਰ ਖਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੂੰ ਵਾਰੋ ਵਾਰੀ ਸੱਤਾ ਸੌਂਪ ਕੇ ਅਜਮਾ ਕੇ ਦੇਖ ਲਿਆ ਹੈ ਅਤੇ ਉਕਤ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਧਰੋਹ ਹੀ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਮੀਟਿੰਗ ’ਚ ਜੇਕਰ ਮੰਗਾਂ ਨਾਂ ਮੰਨੀਆਂ ਤਾਂ 2 ਤੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਅਣਮਿੱਥੇ ਸਮੇਂ ਲਈ ਕ... ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਨੇ ਸੰਗਰੂਰ ਸ਼ਹਿਰ ਵਿਚ ਕਰਵਾਏ 32.24 ਲੱਖ ਰੁਪਏ ਦੇ ਵਿਕਾਸ ਕਾਰਜ
Ad Position 24
No active advertisement