01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਵਾਨੀਗੜ੍ਹ ਥਾਣੇ ’ਚ ਨਜ਼ਰਬੰਦ ਕੀਤੇ ਵੱਡੀ ਗਿਣਤੀ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-08-2026

ਭਵਾਨੀਗੜ੍ਹ, 31 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਸੁਨਾਮ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ’ਤੇ ਪੁਲਿਸ ਨੇ ਵੱਡੀ ਗਿਣਤੀ ਵਿਚ ਕੰਪਿਊਟਰ ਟੀਚਰਾਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਚੁੱਕ ਕੇ ਵੱਖ-ਵੱਖ ਥਾਣਿਆਂ ਵਿਚ ਬੰਦ ਕਰਨ ’ਤੇ ਭਵਾਨੀਗੜ੍ਹ ਥਾਣੇ ਵਿੱਚ ਨਜ਼ਰਬੰਦ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਗੁਰਵਿੰਦਰ ਸਿੰਘ, ਹਰਜੀਤ ਸਿੰਘ, ਜੋਨੀ ਸਿੰਗਲਾ, ਹਰਜੀਤ ਸਿੰਘ (ਫਿਰੋਜ਼ਪੁਰ), ਨਰਦੀਪ ਸ਼ਰਮਾ, ਹਰਪ੍ਰੀਤ ਸਿੰਘ, ਸੁਨੀਤ ਸਰੀਨ, ਰਾਕੇਸ਼ ਸੈਣੀ, ਲਖਰਾਜ ਸਿੰਘ, ਪ੍ਰਦੀਪ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਅਮਿਤ ਪਵਾਰ, ਸੰਦੀਪ ਸਿੰਘ, ਸੁਮਨ ਭਾਰਦਵਾਜ, ਦਿਸ਼ਕਰਨ ਕੌਰ, ਹਰਮਨਦੀਪ ਕੌਰ ਅਤੇ ਹਨੀ ਗਰਗ ਆਦਿ ਨੇ ਕਿਹਾ ਕਿ 2 ਦਸੰਬਰ 2010 ਨੂੰ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 1 ਜੁਲਾਈ 2011 ਨੂੰ ਮਿਲੇ ਰੈਗੂਲਰ ਨਿਯੁਕਤੀ ਪੱਤਰਾਂ ਦੇ ਬਾਵਜੂਦ 6640 ਕੰਪਿਊਟਰ ਅਧਿਆਪਕਾਂ ਨੂੰ ਅੱਜ ਤੱਕ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਡੇਢ ਦਹਾਕੇ ਦੀ ਰੈਗੂਲਰ ਸੇਵਾ ਪੂਰੀ ਕਰਨ ਦੇ ਬਾਵਜੂਦ ਅਧਿਆਪਕ ਆਪਣੇ ਹੀ ਨੋਟੀਫ਼ਿਕੇਸ਼ਨ ਅਤੇ ਨਿਯੁਕਤੀ ਪੱਤਰ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਹਾਈ ਕੋਰਟ ਦਾ ਫ਼ੈਸਲਾ ਅਧਿਆਪਕਾਂ ਦੇ ਹੱਕ ਵਿੱਚ ਆਉਣ ਦੇ ਬਾਵਜੂਦ ਸਰਕਾਰ ਵੱਲੋਂ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ 6640 ਕੰਪਿਊਟਰ ਅਧਿਆਪਕਾਂ ਵਿੱਚੋਂ 113 ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 5 ਅਧਿਆਪਕ ਬਿਨਾਂ ਬਣਦੇ ਲਾਭ ਪ੍ਰਾਪਤ ਕੀਤੇ ਸੇਵਾ ਮੁਕਤ ਹੋ ਗਏ ਹਨ। ਪਰ ਰੈਗੂਲਰ ਨੋਟੀਫ਼ਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਖਿਆ ਮੰਤਰੀ ਵੱਲੋਂ ਕੀਤਾ ਐਲਾਨ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਆਗੂ ਅੰਜੂ ਜੈਨ, ਸੁਖਵੀਰ ਕੌਰ, ਸਮਨਦੀਪ ਕੌਰ, ਸ਼ਬਨਮ, ਸੋਨੀਆ ਬਾਂਸਲ, ਅੰਜੂ ਰਾਣੀ, ਬਬੀਤਾ ਰਾਣੀ, ਹਰਵਿੰਦਰ ਸਿੰਘ, ਵਿਕਾਸ ਜਿੰਦਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਰਾਜਪਾਲ, ਮਨਦੀਪ ਸਿੰਘ, ਨਰੇਸ਼ ਕੁਮਾਰ, ਨੀਰਜ ਯਾਦਵ, ਤੇਜਿੰਦਰ ਬਾਂਸਲ, ਪੁਸ਼ਪਿੰਦਰ ਰਤਨ ਅਤੇ ਸੁਮਿਤ ਖੁਰਾਣਾ ਆਦਿ ਹਾਜ਼ਰ ਸਨ। ਇਨ੍ਹਾਂ ਅਧਿਆਪਕ ਆਗੂਆਂ ਵੱਲੋਂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਐਲਾਨ ’ਤੇ ਅਧਿਆਪਕਾਂ ਅਨੁਸਾਰ ਪੁਲਿਸ ਨੇ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ। ਥਾਣਾ ਮੁਖੀ ਯਸ਼ਪਾਲ ਸ਼ਰਮਾ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿਰੁੱਧ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ’ਚ ਪੁਲਿਸ ਨੇ ਕੰਪਿਊਟਰ ਅਧਿਆਪਕ ਹਿਰਾਸਤ ਵਿਚ ਲਏ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ
Ad Position 24
No active advertisement