01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ਿਲ੍ਹੇ ’ਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਚਨਬੱਧ-ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ

Ad Position 21
No active advertisement
ਅਜੀਤ ਡੈਸਕ 01-08-2026
ਮਲੇਰਕੋਟਲਾ, 31 ਜੁਲਾਈ (ਮੁਹੰਮਦ ਹਨੀਫ਼ ਥਿੰਦ) -ਜ਼ਿਲ੍ਹੇ ਭਰ ‘ਚ ਲੋਕ-ਪੁਲਿਸ ਸਾਂਝ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਤੇਲੀਆਂ ਵਾਲਾ ਬਾਜ਼ਾਰ ਵਿਖੇ ਕਰਵਾਏ ਗਏ “ਵਿਉਪਾਰੀ-ਪੁਲਿਸ ਮਿਲਣੀ” ਪ੍ਰੋਗਰਾਮ ਤਹਿਤ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਸ. ਗੁਰਮੀਤ ਸਿੰਘ ਨੇ ਬਾਜ਼ਾਰਾਂ ਅੰਦਰ ਵਿਖੇ ਪੁੱਜ ਕੇ ਵਿਉਪਾਰੀਆਂ, ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਜੁੜੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਉਪਾਰੀਆਂ ਨਾਲ ਖੁੱਲ੍ਹੇ ਦਿਲ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਉਨਾਂ ਕਿਹਾ ਕਿ ਮਲੇਰਕੋਟਲਾ ਪੁਲਿਸ ਵਿਉਪਾਰੀਆਂ ਦੀ ਸੁਰੱਖਿਆ, ਕਾਰੋਬਾਰਾਂ ਦੀ ਨਿਰਵਿਘਨ ਕਾਰਗੁਜ਼ਾਰੀ, ਟਰੈਫਿਕ ਸਮੱਸਿਆ, ਲੋਕਾਂ ਵਲੋਂ ਕੀਤੇ ਗਏ ਨਾਜ਼ਾਜਿਜ਼ ਕਬਜ਼ੇ ਅਤੇ ਜ਼ਿਲ੍ਹੇ ਭਰ ‘ਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵਲੋਂ ਨਿਯਮਿਤ ਗਸ਼ਤ, ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਅਤੇ ਤੁਰੰਤ ਕਾਰਵਾਈ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਲੇਰਕੋਟਲਾ ਆਜ਼ਮ ਦਾਰਾ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਵਿਉਪਾਰੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਮੀਤ ਸਿੰਘ ਜ਼ਿਲ੍ਹਾ ਪੁਲਿਸ ਮੁਖੀ ਨੇ ਤੇਲੀਆਂ ਵਾਲਾ ਬਾਜ਼ਾਰ, ਸਰਹਿੰਦੀ ਗੇਟ, ਅਜ਼ੀਮਪੁਰਾ ਵਿਖੇ ਬਾਜ਼ਾਰਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਜ਼ਿਲ੍ਹਾ ਟਰੇਡ ਵਿੰਗ ਦੇ ਚੇਅਰਪਰਸਨ ਆਜ਼ਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਲੇਰਕੋਟਲਾ ਇਮਤਿਆਜ਼ ਅਲੀ ਬਾਬੂ, ਥਾਣਾ ਸਿਟੀ-2 ਦੇ ਮੁੱਖ ਅਫ਼ਸਰ ਬਲਜੀਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 120 ਗ੍ਰਾਮ ਚਿੱਟੇ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਕੰਪਿਊਟਰ ਟੀਚਰ ਅਤੇ ਈ.ਟੀ.ਟੀ ਬੇਰੁਜ਼ਗਾਰ ਅਧਿਆਪਕ ਕੀਤੇ ਗ੍ਰਿਫ਼ਤਾਰ
Ad Position 24
No active advertisement