02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਯੂਨੀਅਨ ਪੰਜਾਬ ਨੇ ਸਿਹਤ ਮੰਤਰੀ ਨੂੰ ਸੌਂਪਿਆ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - 986 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਪੰਜਾਬ ਦਾ ਇਕ ਵਫਦ ਜਥੇਬੰਦੀ ਦੀ ਆਗੂ ਮਲਕੀਤ ਕੌਰ ਦੀ ਅਗਵਾਈ ਵਿਚ ਸਥਾਨਕ ਸਿਵਲ ਹਸਪਤਾਲ ਵਿਖੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈਕੇ ਇਕ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਸਿਹਤ ਵਿਭਾਗ ਵਿਚ ਪਿਛਲੇ ਕਰੀਬ ਇਕ ਦਹਾਕੇ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਵੀ ਜਾਣ- ਬੁੱਝਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 02-08-2026
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - 986 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਪੰਜਾਬ ਦਾ ਇਕ ਵਫਦ ਜਥੇਬੰਦੀ ਦੀ ਆਗੂ ਮਲਕੀਤ ਕੌਰ ਦੀ ਅਗਵਾਈ ਵਿਚ ਸਥਾਨਕ ਸਿਵਲ ਹਸਪਤਾਲ ਵਿਖੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈਕੇ ਇਕ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਸਿਹਤ ਵਿਭਾਗ ਵਿਚ ਪਿਛਲੇ ਕਰੀਬ ਇਕ ਦਹਾਕੇ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਵੀ ਜਾਣ- ਬੁੱਝਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪਰਖਕਾਲ ਦਾ ਸਮਾਂ ਖਤਮ ਕਰਨ, ਕੇਂਦਰੀ ਪੇਅ ਸਕੇਲ ਦੀ ਬਜਾਏ ਪੰਜਾਬ ਪੇਅ-ਸਕੇਲ ਦੇਣ, ਯੂ ਵਿਨ ਐਪ ਲਈ ਆਨਲਾਈਨ ਕੰਮ ਕਰਨ ਲਈ 5 ਹਜ਼ਾਰ ਰੁਪਏ ਦੇਣ, ਜਨਮ ਅਤੇ ਮੌਤ ਦੇ ਕੰਮ ਬਦਲੇ ਵੀ 5 ਹਜ਼ਾਰ ਰੁਪਏ ਦੇਣ, ਹਾਈ ਰਿਸਕ ਮਾਂ ਦੀ ਦੇਖ-ਭਾਲ ਲਈ ਆਸ਼ਾ ਵਰਕਰਾਂ ਦੀ ਤਰਜ ਤੇ ਭੱਤਾ ਦੇਣ ਦੀ ਮੰਗ ਕੀਤੀ। ਇਸ ਮੌਕੇ ਮਲਕੀਤ ਕੌਰ, ਮਮਤਾ ਰਾਣੀ, ਸਰਬਜੀਤ ਕੌਰ, ਅਮਨਪ੍ਰੀਤ ਕੌਰ, ਜਗਰੂਪ ਕੌਰ ਅਤੇ ਸ਼ਮਿੰਦਰ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਾਉਣ ਦੇ ਰੋਸ ਵਜੋਂ ਜਨਰਲ ਵਰਗ ਵਲੋਂ ਅਣਮਿੱਥੇ ਸਮੇ ਦਾ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ ਨਹਿਰ ’ਚ ਡੁੱਬਣ ਕਾਰਨ ਬੱਚੇ ਦੀ ਮੌਤ
Ad Position 24
No active advertisement