ਐੱਸ.ਐੱਸ.ਪੀ. ਮਲੇਰਕੋਟਲਾ ਨੇ 18 ਲੱਖ 2 ਹਜ਼ਾਰ 750 ਰੁਪਏ ਦੀ ਕੀਮਤ ਦੇ ਗੁੰਮ ਹੋਏ 72 ਮੋਬਾਈਲ ਫ਼ੋਨ ਅਸਲ ਮਾਲਕਾਂ ਦੇ ਕੀਤੇ ਹਵਾਲੇ
ਮਲੇਰਕੋਟਲਾ, 1 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ ਮਹਿੰਗੇ ਭਾਅ ਦੇ ਮੋਬਾਈਲ ਫੋਨਾਂ ਦੀ ਟਰੇਸਿੰਗ ਵਿਧੀ ਰਾਹੀਂ ਇਕ ਵੱਡੀ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਸ਼ਰਨਜੀਤ ਸਿੰਘ ਸੰਧੂ ਐਸ.
ਮਲੇਰਕੋਟਲਾ, 1 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ ਮਹਿੰਗੇ ਭਾਅ ਦੇ ਮੋਬਾਈਲ ਫੋਨਾਂ ਦੀ ਟਰੇਸਿੰਗ ਵਿਧੀ ਰਾਹੀਂ ਇਕ ਵੱਡੀ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਸ਼ਰਨਜੀਤ ਸਿੰਘ ਸੰਧੂ ਐਸ.ਪੀ.ਐੱਚ) ਅਤੇ ਦੀਪਇੰਦਰਪਾਲ ਸਿੰਘ ਜੇਜੀ ਡੀ.ਐਸ.ਪੀ. (ਡੀ) ਦੀ ਅਗਵਾਈ ਹੇਠ ਥਾਣਾ ਸਾਈਬਰ ਕਰਾਈਮ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਨੇ (ਸੀ.ਈ.ਆਈ.ਆਰ) ਪੋਰਟਲ ਦੀ ਵਰਤੋਂ ਕਰਦਿਆਂ 72 ਗੁੰਮਸ਼ੁਦਾ ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫੋਨਾਂ ਦੀ ਕੀਮਤ ਕਰੀਬ 18 ਲੱਖ 2 ਹਜ਼ਾਰ 750 ਰੁਪਏ ਬਣਦੀ ਹੈ। ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਹੋਰ ਕਿਹਾ ਕਿ ਮਲੇਰਕੋਟਲਾ ਪੁਲਿਸ ਆਮ ਜਨਤਾ ਦੀ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ ਅਤੇ (ਸੀ.ਈ.ਆਈ.ਆਰ) ਪੋਰਟਲ ਭਾਰਤ ਸਰਕਾਰ ਦੀ ਇਕ ਬਹੁਤ ਹੀ ਕਾਰਗਰ ਵਿਧੀ ਹੈ, ਜਿਸਦੀ ਸਹਾਇਤਾ ਨਾਲ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਬਲੌਕ ਅਤੇ ਟਰੇਸ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨਾਲ ਕਿਸੇ ਵੀ ਕਿਸਮ ਦੀ ਸਾਈਬਰ ਠੱਗੀ ਹੁੰਦੀ ਹੈ, ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੈਲਪਲਾਈਨ ਨੰਬਰ 1930 ‘ਤੇ ਕਾਲ ਕਰਨ ਜਾਂ ਕੌਮੀ ਸਾਈਬਰ ਕਰਾਈਮ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਤਾਂ ਜੋ ਸਮਾਂ ਰਹਿੰਦਿਆਂ ਕਾਰਵਾਈ ਕਰਕੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਫ਼ੋਨ ਹਾਸਿਲ ਕਰਨ ਵਾਲੇ ਵਿਅਕਤੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਅਤੇ ਸਾਈਬਰ ਕਰਾਈਮ ਦੀ ਟੀਮ ਦਾ ਸ਼ੁਕਰੀਆ ਅਦਾ ਕਰਦਿਆਂ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਬਿਲਕੁਲ ਹੀ ਉਮੀਦ ਛੱਡ ਗਏ ਸੀ ਕਿ ਉਹਨਾਂ ਦੇ ਗੁੰਮ ਹੋਏ ਮਹਿੰਗੇ ਭਾਅ ਦੇ ਮੋਬਾਈਲ ਫੋਨ ਉਹਨਾਂ ਨੂੰ ਐਨੀ ਜਲਦੀ ਵਾਪਿਸ ਮਿਲ ਜਾਣਗੇ।