ਤੂਰਬੰਜਾਰਾ ਵਿਖੇ ਸਾਇਲੋਂ ਗੁਦਾਮ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਤੀਜੇ ਦਿਨ ਵੀ ਦਿੱਤਾ ਧਰਨਾ
ਦਿੜ੍ਹਬਾ ਮੰਡੀ, 1 ਅਗਸਤ (ਹਰਬੰਸ ਸਿੰਘ ਛਾਜਲੀ)- ਪਿੰਡ ਤੂਰਬੰਜਾਰਾ ਨੇੜੇ ਰਾਸ਼ਟਰੀ ਰਾਜ ਮਾਰਗ ਤੇ ਬਣ ਰਹੇ ਸਾਇਲੋਂ ਗੁਦਾਮ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤੀਜੇ ਦਿਨ ਵੀ ਧਰਨਾ ਦਿੱਤਾ। ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਦਿੜ੍ਹਬਾ ਮੰਡੀ, 1 ਅਗਸਤ (ਹਰਬੰਸ ਸਿੰਘ ਛਾਜਲੀ)- ਪਿੰਡ ਤੂਰਬੰਜਾਰਾ ਨੇੜੇ ਰਾਸ਼ਟਰੀ ਰਾਜ ਮਾਰਗ ਤੇ ਬਣ ਰਹੇ ਸਾਇਲੋਂ ਗੁਦਾਮ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤੀਜੇ ਦਿਨ ਵੀ ਧਰਨਾ ਦਿੱਤਾ। ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਸ਼ੇਰ ਸਿੰਘ, ਰਣਧੀਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਰਮ ਸਿੰਘ, ਧੰਨਾ ਸਿੰਘ, ਭੀਮ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਮਲਵਈ) ਦੇ ਸੂਬਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਕਿਹਾ ਕਿ ਸਾਇਲੋਂ ਗੁਦਾਮ ਬਣਨ ਨਾਲ ਪਿੰਡ ਵਾਸੀਆਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਂਵਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਕਰਕੇ ਲਗਾਤਾਰ ਵਿਰੋਧੀ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਨੇ ਵੀ ਕਈ ਵਾਰ ਗੁਦਾਮ ਨਾ ਬਣਾਉਣ ਦਾ ਭਰੋਸਾ ਦਿੱਤਾ। ਜਦ ਸਾਇਲੋਂ ਗੁਦਾਮ ਬਣਾਉਣ ਦਾ ਕੰਮ ਸ਼ੁਰੂ ਹੋਇਆ ਤਾਂ ਧਰਨਾ ਦੇਣ ਲਈ ਲਈ ਮਜਬੂਰ ਹੋ ਗਏ। ਕੰਪਨੀ ਜਬਰੀ ਸਾਇਲੋਂ ਗੁਦਾਮ ਬਣਾਉਣਾ ਚਾਹੁੰਦੀ ਹੈ। ਜਿਸ ਦਾ ਪਿੱਛਲੇ ਦੋ ਸਾਲਾਂ ਤੋਂ ਵਿਰੋਧੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਗੁਦਾਮ ਦਾ ਡਟ ਕੇ ਵਿਰੋਧੀ ਕੀਤਾ ਜਾਵੇਗਾ। ਜੇਕਰ ਪ੍ਰਸ਼ਾਸਨ ਨੇ ਜਲਦੀ ਸਾਇਲੋਂ ਗੁਦਾਮ ਬਣਨ ਤੋਂ ਨਾ ਰੋਕਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੱਡਾ ਕੀਤਾ ਜਾਵੇਗਾ। ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਨੂੰ ਤਰਜੀਹ ਦੇ ਰਹੀ ਹੈ। ਜਿਸ ਕਰਕੇ ਪੰਜਾਬ ਦੇ ਹਰੇਕ ਵਰਗ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਜਸਵੀਰ ਸਿੰਘ ਸੀਰਾ, ਹਰਦੇਵ ਸਿੰਘ, ਬਲਜੀਤ ਕੌਰ, ਮੁੱਖਤਿਆਰ ਕੌਰ, ਬਚਨ ਕੌਰ ਆਦਿ ਵੀ ਮੌਜੂਦ ਸਨ।