ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਵਿੱਚ 107 ਯੂਨਿਟ ਹੋਏ ਇਕੱਤਰ
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਰੁਪਿੰਦਰ ਸਿੰਘ ਸੱਗੂ) - ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਵੱਲੋਂ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਪ੍ਰਧਾਨ ਰਾਕੇਸ਼ ਅਰੋੜਾ ਅਤੇ ਚੇਅਰਮੈਨ ਅੰਕੁਰ ਜਖਮੀ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੋਂਸਲਰ ਮਾਹੀ ਮਹੰਤ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਧੀਮਾਨ, ਡਾ. ਏ.
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਰੁਪਿੰਦਰ ਸਿੰਘ ਸੱਗੂ) - ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਵੱਲੋਂ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਪ੍ਰਧਾਨ ਰਾਕੇਸ਼ ਅਰੋੜਾ ਅਤੇ ਚੇਅਰਮੈਨ ਅੰਕੁਰ ਜਖਮੀ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੋਂਸਲਰ ਮਾਹੀ ਮਹੰਤ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਧੀਮਾਨ, ਡਾ. ਏ. ਪੀ. ਸ਼ਰਮਾ, ਡਾ. ਐਸ਼ਵਰਿਆ, ਸ਼੍ਰੋਮਣੀ ਅਕਾਲੀ ਦੇ ਸਕੱਤਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਡਾ. ਸਚਿਨ ਜਿੰਦਲ, ਸੀਨੀਅਰ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਅਤੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕੈਂਪ ਦੌਰਾਨ ਕਸ਼ਮੀਰੀ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਿਅਕਤੀਆਂ ਵੱਲੋਂ ਕੀਤਾ ਗਿਆ ਖੂਨਦਾਨ ਇਕੱਤਰ ਕੀਤਾ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦੀ ਸਮਾਜ ਭਲਾਈ ਲਈ ਕੀਤੀ ਜਾ ਰਹੀ ਨਿਰੰਤਰ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਜਿਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਰਾਕੇਸ਼ ਅਰੋੜਾ, ਚੇਅਰਮੈਨ ਅੰਕੁਰ ਜਖਮੀ, ਸਕੱਤਰ ਰੁਪਿੰਦਰ ਸਿੰਘ ਅਤੇ ਖਜਾਨਚੀ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਕਲੱਬ ਵੱਲੋਂ ਪਿਛਲੇ ਸਾਲਾਂ ਤੋਂ ਲਗਾਤਾਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਅਤੇ ਇਸ ਵਾਰ ਲਗਾਏ ਖੂਨਦਾਨ ਕੈਂਪ ਪ੍ਰਤੀ ਖੂਨਦਾਨ ਕਰਨ ਵਾਲੇ ਵਿਅਕਤੀਆਂ ਦੇ ਉਤਸ਼ਾਹ ਦੇ ਚਲਦਿਆਂ 107 ਯੂਨਿਟ ਇਕੱਤਰ ਹੋਏ ਹਨ। ਕਲੱਬ ਆਹੁਦੇਦਾਰਾਂ ਨੇ ਕਿਹਾ ਕਿ ਇਸ ਸਮਾਜ ਸੇਵੀ ਉਪਰਾਲੇ ਨੂੰ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਰਾਜ਼ੇਸ਼ ਗਰਗ, ਮਨਪ੍ਰੀਤ ਸਿੰਘ ਵੜੈਚ, ਰੋਹਿਤ ਸਿੰਗਲਾ, ਸੁਨੀਲ ਖਿਪਲਾ, ਗੁਰਜੀਤ ਸਿੰਘ, ਕਰੂਣ ਬਾਂਸਲ, ਅਮਨਦੀਪ ਸਿੰਘ ਗੋਰੀਆ, ਪ੍ਰਿਤਪਾਲ ਸਿੰਘ ਮੱਲੀ, ਡਾ. ਅੰਸ਼ੁਮਨ ਫੁਲ, ਰੁਪਿੰਦਰ ਸਿੰਘ, ਰਮਣੀਕ ਬੈਣੀਪਾਲ, ਰੋਬਿਨ ਵਾਸਨ, ਡਾ. ਪੁਨੀਤ ਗੋਇਲ, ਅੰਕਿਤ ਪਾਹੂਜਾ, ਰਜਨੀਸ਼ ਚੀਮਾ, ਰਿੰਪਾ ਬਡਬਰ, ਕਰਨ ਗੋਇਲ, ਅਮਿਤ ਗਰਗ, ਡਾ. ਨਰੇਸ਼ ਕੁਮਾਰ, ਟੋਨੀ ਗੋਇਲ, ਡਾ. ਹਰਦੀਪ ਬਾਵਾ, ਅਨਿਲ ਭਾਟੀਆ, ਭਵੇਸ਼ ਗੱਖੜ, ਉਮੇਸ਼ ਸਿੰਗਲਾ, ਸੰਜੀਵ ਮੈਨਨ, ਰਚਿਨ ਗੋਇਲ ਆਦਿ ਮੌਜੂਦ ਸਨ।