02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ ਥੋੜ੍ਹੇ ਜਿਹੇ ਮੀਂਹ ਨਾਲ ਹੀ ਟਰੱਕ ਮਾਰਕੀਟ ਦੇ ਕਈ ਹਿੱਸਿਆਂ ਵਿੱਚ ਬਣ ਜਾਂਦੇ ਹਨ ਹੜ੍ਹ ਵਰਗੇ ਹਾਲਾਤ, ਦੁਕਾਨਦਾਰ ਤੇ ਕਾਰੋਬਾਰੀ ਪ੍ਰੇਸ਼ਾਨ ਪੁਰਾਣੇ ਤਾਜ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਬਣੀਆਂ ਵੱਡੀ ਸਮੱਸਿਆ, ਥਾਂ-ਥਾਂ ਗੰਦੇ ਪਾਣੀ ਦੇ ਛੱਪੜ; ਪਲਾਟ ਵੇਚ ਕੇ ਮੁਨਾਫਾ ਕਮਾਉਣ ਵਾਲੇ ਕਾਲੋਨਾਈਜ਼ਰਾਂ ’ਤੇ ਸਹੂਲਤਾਂ ਨਾ ਦੇਣ ਦੇ ਦੋਸ਼

ਖਨੌਰੀ, 1 ਅਗਸਤ (ਬਲਵਿੰਦਰ ਸਿੰਘ ਥਿੰਦ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਅਤੇ ਮਸ਼ਹੂਰ ਟਰੱਕ ਮਾਰਕੀਟਾਂ ਵਿੱਚ ਸ਼ੁਮਾਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੌਰਾਨ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਮਾਰਕੀਟ ਦੇ ਕਈ ਹਿੱਸਿਆਂ ਵਿੱਚ ਥੋੜ੍ਹਾ ਜਿਹਾ ਮੀਂਹ ਪੈਣ ਨਾਲ ਹੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾਕਾਫ਼ੀ ਸਾਬਤ ਹੋ ਜਾਂਦਾ ਹੈ ਅਤੇ ਸੜਕਾਂ ਤੇ ਗਲੀਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ।

Ad Position 21
No active advertisement
ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਦੇ ਪੁਰਾਣੇ ਤਾਜ ਕੰਪਲੈਕਸ ਦੀ ਇੱਕ ਗਲੀ ਵਿੱਚ ਖੜ੍ਹਾ ਮੀਂਹ ਦਾ ਪਾਣੀ ਬਿਮਾਰੀਆਂ ਨੂੰ ਦੇ ਰਿਹਾ ਸੱਦਾ। ਤਸਵੀਰ: ਬਲਵਿੰਦਰ ਸਿੰਘ ਥਿੰਦ 02-08-2026
ਖਨੌਰੀ, 1 ਅਗਸਤ (ਬਲਵਿੰਦਰ ਸਿੰਘ ਥਿੰਦ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਅਤੇ ਮਸ਼ਹੂਰ ਟਰੱਕ ਮਾਰਕੀਟਾਂ ਵਿੱਚ ਸ਼ੁਮਾਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੌਰਾਨ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਮਾਰਕੀਟ ਦੇ ਕਈ ਹਿੱਸਿਆਂ ਵਿੱਚ ਥੋੜ੍ਹਾ ਜਿਹਾ ਮੀਂਹ ਪੈਣ ਨਾਲ ਹੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾਕਾਫ਼ੀ ਸਾਬਤ ਹੋ ਜਾਂਦਾ ਹੈ ਅਤੇ ਸੜਕਾਂ ਤੇ ਗਲੀਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ। ਖਾਸ ਕਰਕੇ ਪੁਰਾਣੇ ਤਾਜ ਕੰਪਲੈਕਸ ਦੀ ਸਥਿਤੀ ਬਰਸਾਤ ਦੇ ਦਿਨਾਂ ਵਿੱਚ ਹੋਰ ਵੀ ਗੰਭੀਰ ਹੋ ਜਾਂਦੀ ਹੈ। ਕੰਪਲੈਕਸ ਦੀਆਂ ਕਈ ਗਲੀਆਂ ਅਜੇ ਵੀ ਕੱਚੀਆਂ ਹੋਣ ਕਾਰਨ ਮੀਂਹ ਪੈਣ ਉਪਰੰਤ ਇੱਥੇ ਥਾਂ-ਥਾਂ ਗੰਦੇ ਪਾਣੀ ਦੇ ਛੱਪੜ ਬਣ ਜਾਂਦੇ ਹਨ। ਪਾਣੀ ਅਤੇ ਚਿੱਕੜ ਕਾਰਨ ਦੁਕਾਨਾਂ ਤੱਕ ਪਹੁੰਚਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਇਸ ਦਾ ਸਿੱਧਾ ਅਸਰ ਪੈਂਦਾ ਹੈ। ਕੱਚੀਆਂ ਗਲੀਆਂ ਕਾਰਨ ਚਿੱਕੜ ਤੇ ਗੰਦਾ ਪਾਣੀ ਬਣਿਆ ਮੁਸੀਬਤ ਬਰਸਾਤ ਦੌਰਾਨ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਵਿੱਚ ਪਾਣੀ ਖੜ੍ਹਨ ਤੋਂ ਬਾਅਦ ਚਿੱਕੜ ਬਣ ਜਾਂਦਾ ਹੈ। ਇਸ ਕਾਰਨ ਨਾ ਸਿਰਫ਼ ਪੈਦਲ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲ ਆਉਂਦੀ ਹੈ, ਸਗੋਂ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਟਰੱਕ ਮਾਰਕੀਟ ਹੋਣ ਕਾਰਨ ਇੱਥੇ ਵੱਡੇ ਵਾਹਨਾਂ ਦੀ ਆਵਾਜਾਈ ਲਗਾਤਾਰ ਰਹਿੰਦੀ ਹੈ, ਜਿਸ ਕਰਕੇ ਮੀਂਹ ਤੋਂ ਬਾਅਦ ਚਿੱਕੜ ਅਤੇ ਪਾਣੀ ਦੀ ਸਮੱਸਿਆ ਹੋਰ ਵਧ ਜਾਂਦੀ ਹੈ।ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮਾਰਕੀਟ ਵਿੱਚ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਹਰ ਸਾਲ ਬਰਸਾਤ ਦੇ ਮੌਸਮ ਵਿੱਚ ਇ ਨ੍ਹਾਂ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ। ਉਨ੍ਹਾਂ ਮੁਤਾਬਕ ਜੇਕਰ ਮੀਂਹ ਕੁਝ ਸਮੇਂ ਲਈ ਵੀ ਪੈ ਜਾਵੇ ਤਾਂ ਕਈ ਥਾਵਾਂ ’ਤੇ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਲੋਕਾਂ ਲਈ ਦੁਕਾਨਾਂ ਤੱਕ ਪਹੁੰਚਣਾ ਵੀ ਔਖਾ ਹੋ ਜਾਂਦਾ ਹੈ। ਕਰੋੜਾਂ ਦੀ ਕਮਾਈ ਤੋਂ ਬਾਅਦ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕੰਪਲੈਕਸ? ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਕੰਪਲੈਕਸ ਵਿੱਚ ਪਲਾਟ ਵੇਚ ਕੇ ਕਲੋਨਾਈਜ਼ਰਾਂ ਵਲੋਂ ਕਰੋੜਾਂ ਰੁਪਏ ਦਾ ਕਾਰੋਬਾਰ ਕੀਤਾ ਗਿਆ, ਪਰ ਇਸ ਦੇ ਬਾਵਜੂਦ ਕੰਪਲੈਕਸ ਦੀਆਂ ਗਲੀਆਂ ਅਤੇ ਪਾਣੀ ਦੀ ਨਿਕਾਸੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪੂਰੀ ਤਰ੍ਹਾਂ ਵਿਕਸਤ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪਲਾਟ ਵੇਚਣ ਤੋਂ ਬਾਅਦ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਜਿਉਂ ਦਾ ਤਿਉਂ ਛੱਡ ਦਿੱਤਾ ਗਿਆ, ਜਿਸ ਦਾ ਖਮਿਆਜ਼ਾ ਹੁਣ ਇੱਥੇ ਦੁਕਾਨਾਂ ਚਲਾ ਰਹੇ ਲੋਕਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪ੍ਰਸ਼ਾਸਨ ਤੋਂ ਪੱਕੀਆਂ ਗਲੀਆਂ ਅਤੇ ਨਿਕਾਸੀ ਪ੍ਰਬੰਧ ਦੀ ਮੰਗ ਟਰੱਕ ਮਾਰਕੀਟ ਦੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਰਾਣੇ ਤਾਜ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਵਪਾਰਕ ਪੱਖੋਂ ਮਹੱਤਵਪੂਰਨ ਹੋਣ ਦੇ ਬਾਵਜੂਦ ਜੇਕਰ ਇੱਥੇ ਬੁਨਿਆਦੀ ਸਹੂਲਤਾਂ ਦੀ ਘਾਟ ਰਹਿੰਦੀ ਹੈ ਤਾਂ ਇਹ ਸਥਾਨਕ ਕਾਰੋਬਾਰ ਅਤੇ ਮਾਰਕੀਟ ਦੀ ਸਾਖ ਦੋਵਾਂ ਲਈ ਚਿੰਤਾ ਦਾ ਵਿਸ਼ਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੌਕੇ ਦਾ ਜਾਇਜ਼ਾ ਲੈ ਕੇ ਸੜਕਾਂ ਨੂੰ ਪੱਕਾ ਕਰਨ, ਪਾਣੀ ਦੀ ਨਿਕਾਸੀ ਲਈ ਨਾਲੀਆਂ ਬਣਾਉਣ ਅਤੇ ਬਰਸਾਤੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਵਲੋਂ ਹਰ ਸਾਲ ਬਰਸਾਤਾਂ ਦੌਰਾਨ ਪੈਦਾ ਹੋਣ ਵਾਲੀ ਇਸ ਸਮੱਸਿਆ ਦਾ ਸਥਾਈ ਹੱਲ ਕਦੋਂ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐੱਮ.ਐੱਲ.ਜੀ. ਸਕੂਲ ਦੇ ਖਿਡਾਰੀਆਂ ਨੇ ਕਿਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ 13 ਮੈਡਲ, ਚੀਮਾ ਜ਼ੋਨ ਵਿੱਚ ਸਕੂਲ ਦਾ ਨ... ਅਗਲੀ ਖ਼ਬਰ ਈ-20 ਪੈਟਰੋਲ ਅਤੇ ਡੀਜ਼ਲ ਦੇ ਮੁੱਦੇ ’ਤੇ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਵਿੱਚ ਜ਼ਿਲ੍...
Ad Position 24
No active advertisement