02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐੱਮ.ਐੱਲ.ਜੀ. ਸਕੂਲ ਦੇ ਖਿਡਾਰੀਆਂ ਨੇ ਕਿਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ 13 ਮੈਡਲ, ਚੀਮਾ ਜ਼ੋਨ ਵਿੱਚ ਸਕੂਲ ਦਾ ਨਾਂਅ ਕੀਤਾ ਰੌਸ਼ਨ

ਚੀਮਾ ਮੰਡੀ, 1 ਅਗਸਤ (ਜਗਰਾਜ ਮਾਨ) - ਚੀਮਾ ਜ਼ੋਨ ਵੱਲੋਂ ਪੀ. ਪੀ.

Ad Position 21
No active advertisement
ਅਜੀਤ ਡੈਸਕ 02-08-2026
ਚੀਮਾ ਮੰਡੀ, 1 ਅਗਸਤ (ਜਗਰਾਜ ਮਾਨ) - ਚੀਮਾ ਜ਼ੋਨ ਵੱਲੋਂ ਪੀ.ਪੀ.ਐੱਸ. ਸਕੂਲ, ਚੀਮਾ ਵਿਖੇ ਸਕੂਲ ਜੋਨ ਕਿਕ ਬਾਕਸਿੰਗ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਐਮ.ਐਲ.ਜੀ. ਸਕੂਲ ਦੇ 20 ਹੋਣਹਾਰ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਚੈਂਪੀਅਨਸ਼ਿਪ ਦੌਰਾਨ ਐਮ.ਐਲ.ਜੀ. ਸਕੂਲ ਦੇ ਖਿਡਾਰੀਆਂ ਨੇ ਕੁੱਲ 13 ਮੈਡਲ ਆਪਣੇ ਨਾਮ ਕੀਤੇ, ਜਿਨ੍ਹਾਂ ਵਿੱਚ 6 ਗੋਲਡ, 5 ਸਿਲਵਰ ਅਤੇ 2 ਬ੍ਰੋਂਜ਼ ਮੈਡਲ ਸ਼ਾਮਲ ਹਨ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਪੂਰੇ ਚੀਮਾ ਜੋਨ ਵਿੱਚ ਸਕੂਲ ਦੀ ਵੱਖਰੀ ਪਛਾਣ ਬਣਾਈ ਹੈ। ਖਿਡਾਰੀਆਂ ਦੀ ਇਸ ਉਪਲਬਧੀ ਨੇ ਨਾ ਸਿਰਫ਼ ਸਕੂਲ ਦਾ ਸਗੋਂ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਵੀ ਮਾਣ ਵਧਾਇਆ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਮੈਨੇਜਮੈਂਟ ਕਮੇਟੀ ਵੱਲੋਂ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਨੇ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ। 01ਐਸਐਨਜੀ33 ਐੱਮ.ਐੱਲ.ਜੀ. ਸਕੂਲ ਚੀਮਾ ਦੇ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ: ਜਗਰਾਜ ਮਾਨ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ ਥੋੜ੍ਹੇ ਜਿਹੇ ਮੀਂਹ ਨਾਲ ਹੀ ਟਰ...
Ad Position 24
No active advertisement