ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਦਿੱਤਾ ਮੰਗ-ਪੱਤਰ
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਭੁੱਲਰ, ਧਾਲੀਵਾਲ) - ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਇਕ ਵਫਦ ਨੇ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਦੀ ਅਗਵਾਈ ਵਿਚ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮਿਲ ਕੇ ਮੰਗ ਪੱਤਰ ਸੌਂਪਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਿੱਤ ਅਤੇ ਪ੍ਰਬੰਧਕੀ ਸਾਖਾ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਲੋਂ ਆਪਣੇ 30 ਜੁਲਾਈ ਦੇ ਪੱਤਰ ਅਨੁਸਾਰ ਪੈਸਕੋ ਕੰਪਨੀ ਜਰੀਏ ਸਿਹਤ ਵਿਭਾਗ ਵਿਚ ਵੱਖ-ਵੱਖ ਸ਼੍ਰੇਣੀਆਂ ਵਿਚ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਆਊਟਸੋਰਸ ਪਰਸਨਲ ਬਿੱਲ ਅਤੇ ਆਰਡੀਨੈਂਸ 2026 ਤੋਂ ਬਾਹਰ ਰੱਖਿਆ ਗਿਆ ਹੈ ਜੋ ਕਿ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ।
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਭੁੱਲਰ, ਧਾਲੀਵਾਲ) - ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਇਕ ਵਫਦ ਨੇ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਦੀ ਅਗਵਾਈ ਵਿਚ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮਿਲ ਕੇ ਮੰਗ ਪੱਤਰ ਸੌਂਪਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਿੱਤ ਅਤੇ ਪ੍ਰਬੰਧਕੀ ਸਾਖਾ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਲੋਂ ਆਪਣੇ 30 ਜੁਲਾਈ ਦੇ ਪੱਤਰ ਅਨੁਸਾਰ ਪੈਸਕੋ ਕੰਪਨੀ ਜਰੀਏ ਸਿਹਤ ਵਿਭਾਗ ਵਿਚ ਵੱਖ-ਵੱਖ ਸ਼੍ਰੇਣੀਆਂ ਵਿਚ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਆਊਟਸੋਰਸ ਪਰਸਨਲ ਬਿੱਲ ਅਤੇ ਆਰਡੀਨੈਂਸ 2026 ਤੋਂ ਬਾਹਰ ਰੱਖਿਆ ਗਿਆ ਹੈ ਜੋ ਕਿ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ।ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਪੰਜਾਬ ਸਟੇਟ ਆਊਟਸੋਰਸ ਪਰਸਨਲ ਬਿੱਲ ਅਤੇ ਆਰਡੀਨੈਂਸ 2026 ਵਿਚ ਪੈਸਕੋ ਏਜੰਸੀ ਜਰੀਏ ਸਿਹਤ ਵਿਭਾਗ ਵਿਚ ਵੱਖ-ਵੱਖ ਸ਼੍ਰੇਣੀਆਂ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਆਰਡੀਨੈਂਸ 2026 ਬਿੱਲ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ।ਇਸ ਮੌਕੇ ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਗੁਰਮੇਲ, ਜਸਵੀਰ ਕੌਰ, ਅਮਰੀਕ, ਗੁਰਜਿੰਦਰ ਠਾਕੁਰ, ਵਿਰਲਾਪ ਸ਼ਰਮਾ, ਅਮਿਤ ਕੁਮਾਰ, ਮਨਜੀਤ ਸਿੰਘ, ਹਰਿੰਦਰ ਕੁਮਾਰ ਅਤੇ ਅਮਰੀਕ ਸਿੰਘ ਆਦਿ ਸ਼ਾਮਿਲ ਸਨ।