ਕਿਸਾਨ ਯੂਨੀਅਨ 10 ਨੂੰ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਦੇਵੇਗੀ ਜ਼ਿਲ੍ਹਾ ਪੱਧਰੀ ਧਰਨੇ
ਸੰਗਰੂਰ, 1 ਅਗਸਤ (ਅਮਨਦੀਪ ਸਿੰਘ ਬਿੱਟਾ)–ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾ ਪੱਧਰੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚੇ ਵਿਚਾਰੇ ਏਜੰਡਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਵਪਾਰ ਸਮਝੋਤੇ ਅਤੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ।
ਸੰਗਰੂਰ, 1 ਅਗਸਤ (ਅਮਨਦੀਪ ਸਿੰਘ ਬਿੱਟਾ)–ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾ ਪੱਧਰੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚੇ ਵਿਚਾਰੇ ਏਜੰਡਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਵਪਾਰ ਸਮਝੋਤੇ ਅਤੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਕੇਂਦਰ ਸਰਕਾਰ ਦੁਆਰਾ ਅਮਰੀਕਾ ਨਾਲ ਕੀਤੇ ਵਪਾਰ ਸਮਝੋਤੇ ਨੂੰ ਕਿਸਾਨ ਮਾਰੂ ਸਮਝੋਤਾ ਕਰਾਰ ਦਿੰਦਿਆ ਕਿਹਾ ਕਿ ਇਸ ਨਾਲ ਦੇਸ਼ ਦੀ ਆਰਥਿਕਤਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ ਅਤੇ ਇਸ ਸਮਝੋਤੇ ਕਾਰਨ ਗਰੀਬ ਕਿਸਾਨ, ਮਜਦੂਰ, ਵਪਾਰੀ ਸਮੇਤ ਹੋਰ ਵਰਗਾਂ ਨੂੰ ਮੰਦਹਾਲੀ ਦਾ ਸਾਹਮਣਾ ਕਰਨਾ ਪਵੇਗਾ ਦੂਜੇ ਪਾਸੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਕਿਸਾਨ ਨੇ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਪਾਲਿਸੀ ਤਹਿਤ ਜਮੀਨਾਂ ਕਿਸਾਨਾਂ ਤੋਂ ਖੋਹ ਕੇ ਵੱਡੇ ਵਪਾਰਕ ਕਾਰਪੋਰੇਟ ਘਰਾਣਿਆਂ ਦੇ ਹੱਥਾ ਵਿੱਚ ਦਿੱਤੀਆਂ ਜਾਣੀਆਂ ਹਨ ਅਤੇ ਪੰਜਾਬ ਦੀ ਖੇਤੀਯੋਗ ਭੂਮੀ ਵੱਡੀ ਪੱਧਰ ਉੱਤੇ ਖੇਤੀ ਰਹਿਤ ਹੋ ਜਾਵੇਗੀ। ਕੇਂਦਰ ਦੇ ਵਪਾਰ ਸਮਝੋਤੇ ਅਤੇ ਪੰਜਾਬ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਵੱਡੀ ਪੱਧਰ ਉੱਤੇ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ ਗਿਆ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਭਾਰਤ ਸਰਕਾਰ ਦੁਆਰਾ ਪਟਰੋਲ ਵਿੱਚ 20 ਫੀਸਦੀ ਈਥਨੋਲ ਮਿਲਾ ਕੇ ਵੇਚਣ ਦੀ ਨੀਤੀ ਕਾਰਨ ਕਿਸਾਨਾਂ ਸਮੇਤ ਹੋਰ ਮਸ਼ਨੀਰੀ ਦਾ ਬਹੁਤ ਨੁਕਸਾਨ ਹੋਵੇਗਾ। ਇਸ ਲਈ ਟਰਾਂਸਪੋਰਟ ਦੇ ਦਿੱਲੀ ਵਿਖੇ 4 ਅਗਸਤ ਦੇ ਅੰਦਲੋਨ ਵਿੱਚ ਬੇਅੰਤ ਸਿੰਘ ਮਹਿਮਾ, ਮੀਤ ਪ੍ਰਧਾਨ ਸੁਖਦੇਵ ਸਿੰਘ ਲਹਿਲ ਕਲਾਂ, ਜੋਰਾਵਰ ਸਿੰਘ ਬਲਵੇੜਾ, ਨਿਰਭੈ ਸਿੰਘ ਫਰੀਦਕੋਟ, ਗਗਨਦੀਪ ਸਿੰਘ ਬਠਿੰਡਾ, ਉਗਰ ਸਿੰਘ ਮਾਨਸਾ, ਸੁਰਜੀਤ ਸਿੰਘ ਸੰਗਰੂਰ, ਬੂਟਾ ਸਿੰਘ ਬਰਨਾਲਾ, ਗਿਆਨ ਸਿੰਘ ਪਟਿਆਲਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਬਖਸੀਸ ਸਿੰਘ ਗੁਰਦਾਸਪੁਰਾ ਵੀ ਮੌਜੂਦ ਸਨ।