02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ ਧਰਨਾ ਅਤੇ ਭੁੱਖ ਹੜਤਾਲ ਜਾਰੀ

ਸੰਗਰੂਰ, 1 ਅਗਸਤ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਅਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ । ਅੱਜ ਭੁੱਖ ਹੜਤਾਲ ਤੇ ਬੈਠਣ ਵਾਲਿਆਂ ਵਿੱਚ ਐਡਵੋਕੇਟ ਸੰਸਾਰ ਸਿੰਘ ਮਾਨ, ਐਡਵੋਕੇਟ ਸਤਬੀਰ ਸਿੰਘ ਔਲਖ, ਐਡਵੋਕੇਟ ਤਰਨ ਛਾਬੜਾ, ਐਡਵੋਕੇਟ ਵਿਸ਼ਾਲ ਮੋਦਗਿਲ ਅਤੇ ਐਡਵੋਕੇਟ ਅਜੇਵੀਰ ਸਿੰਘ ਚਾਹਲ ਸ਼ਾਮਿਲ ਸਨ।

Ad Position 21
No active advertisement
ਅਜੀਤ ਡੈਸਕ 02-08-2026
ਸੰਗਰੂਰ, 1 ਅਗਸਤ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਅਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ । ਅੱਜ ਭੁੱਖ ਹੜਤਾਲ ਤੇ ਬੈਠਣ ਵਾਲਿਆਂ ਵਿੱਚ ਐਡਵੋਕੇਟ ਸੰਸਾਰ ਸਿੰਘ ਮਾਨ, ਐਡਵੋਕੇਟ ਸਤਬੀਰ ਸਿੰਘ ਔਲਖ, ਐਡਵੋਕੇਟ ਤਰਨ ਛਾਬੜਾ, ਐਡਵੋਕੇਟ ਵਿਸ਼ਾਲ ਮੋਦਗਿਲ ਅਤੇ ਐਡਵੋਕੇਟ ਅਜੇਵੀਰ ਸਿੰਘ ਚਾਹਲ ਸ਼ਾਮਿਲ ਸਨ।ਅੱਜ ਦੇ ਧਰਨੇ ਵਿੱਚ ਸ਼ਾਮਿਲ ਹੋਏ ਭਾਜਪਾ ਆਗੂਆਂ ਕਰਮ ਲਹਿਲ ਇੰਚਾਰਜ ਸਪੋਰਟਸ ਸੈੱਲ ਭਾਜਪਾ, ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਅਤੇ ਜਤਿੰਦਰ ਕਾਲੜਾ ਨੇ ਵਕੀਲਾਂ ਦੇ ਸੰਘਰਸ਼ ਦੀ ਹਿਮਾਇਤ ਕੀਤੀ। ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਡਸਾ ਨੇ ਦੱਸਿਆ ਕਿ ਤਿੰਨ ਅਗਸਤ ਨੂੰ ਇੱਕ ਦਿਨ ਲਈ ਵਕੀਲ ਕੰਮ ਕਾਜ ਤੇ ਵਾਪਸ ਆਉਣਗੇ, ਉਸ ਦਿਨ ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਅਤੇ ਜੁਆਇੰਟ ਐਕਸ਼ਨ ਕਮੇਟੀ ਦਾ ਵਫਦ ਦਿੱਲੀ ਵਿੱਚ ਭਾਰਤ ਦੇ ਚੀਫ ਜਸਟਿਸ ਨਾਲ ਇਸ ਮੁੱਦੇ ਉੱਤੇ ਗੱਲਬਾਤ ਕਰੇਗਾ।।ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸੈਕਟਰੀ ਐਡਵੋਕੇਟ ਸਿਮਰਨਦੀਪ ਸਿੰਘ ਬਲੱਗਣ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ 2023 ਵਿੱਚ ਹੋਂਦ ਵਿੱਚ ਆਈ ਸੀ। ਹੌਲੀ ਹੌਲੀ ਇਸਦੀਆਂ ਖਾਮੀਆਂ ਸਾਹਮਣੇ ਆਉਣ ਲੱਗੀਆਂ ਹਨ।ਇਹ ਕੌਂਸਲ ਜਿੱਥੇ ਵਕੀਲ ਭਾਈਚਾਰੇ ਲਈ ਨੁਕਸਾਨਦਾਇਕ ਹੈ ਉੱਥੇ ਸਮਾਜ ਨੂੰ ਵੀ ਇਸਦੇ ਦੂਰ ਪਰਭਾਵੀ ਨੁਕਸਾਨ ਹਨ । ਬਾਰ ਦੇ ਉਪ ਪ੍ਰਧਾਨ ਜਗਮੀਤ ਸਿੰਘ, ਉਪ ਪ੍ਰਧਾਨ ਜੂਹੀ ਕੌਸ਼ਲ,ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਨੇ ਕਿਹਾ ਕਿ ਜੇਕਰ ਵਕੀਲਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗਰੇਜ ਨਹੀਂ ਕੀਤਾ ਜਾਵੇਗਾ। ਐਡਵੋਕੇਟ ਬੇਅੰਤ ਸਿੰਘ ਛਾਜਲੀ,ਸੰਜੀਵ ਕੁਮਾਰ ਗੋਇਲ, ਗੁਰਬਚਨ ਸਿੰਘ ਨਹਿਲ, ਰੀਚਾ ਸਿੰਗਲਾ,ਜਸਪ੍ਰੀਤ ਕੌਰ, ਸਤਵੀਰ ਸਿੰਘ ਔਲਖ, ਸੁਖਵੀਰ ਪੂਨੀਆਂ, ਗਗਨਦੀਪ ਸਿੰਘ ਹਰੀਗੜ,ਗੁਰਵਿੰਦਰ ਸਿੰਘ ਆਹਲੂਵਾਲੀਆ,ਗੁਰਿੰਦਰਪਾਲ ਕਰਤਾਰਪੁਰਾ, ਰਾਜਵੀਰ ਸਿੰਘ ਗਰੇਵਾਲ ਸਵਰਨ ਸਿੰਘ ਰਟੋਲ,ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਜਸਵੀਰ ਸਿੰਘ ਸਰਾਓ, ਅਜੇ ਪਾਲ ਸਿੰਘ ਅਕੋਈ ਐਮਏ ਸ਼ਾਹ ਜੱਗਾ ਮਲੇਰਕੋਟਲਾ, ਰਣਜੀਤ ਸਿੰਘ ਦਿਓਲ,ਗੁਰਸੇਵਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਗਰੇਵਾਲ, ਰਣਧੀਰ ਸਿੰਘ ਭੰਗੂ,ਅਮਿਤ ਅਗਰਵਾਲ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ,ਚਮਕੌਰ ਸਿੰਘ ਲਿੱਟ, ਗੌਰਵ ਗਰਗ ਲਹਿਰਾ, ਕੁਲਵਿੰਦਰ ਸਿੰਘ ਤੂਰ,ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ ਅਤੇ ਹੋਰਨਾਂ ਨੇ ਇਸ ਸੰਘਰਸ਼ ਦਾ ਸਮਰਥਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਡਿਗਰੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਕੀਤਾ ‘ਓਰੀਐਂਟੇਸ਼ਨ ਪ੍ਰੋਗਰਾਮ’ ਅਗਲੀ ਖ਼ਬਰ ਕਿਸਾਨ ਯੂਨੀਅਨ 10 ਨੂੰ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਦੇਵੇਗੀ ਜ਼ਿਲ੍ਹਾ ਪੱਧਰੀ ਧਰਨੇ
Ad Position 24
No active advertisement