ਅਕਾਲ ਡਿਗਰੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਕੀਤਾ ‘ਓਰੀਐਂਟੇਸ਼ਨ ਪ੍ਰੋਗਰਾਮ’
ਸੰਗਰੂਰ, 1 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਅਤੇ ਮਾਰਗਦਰਸ਼ਨ ਲਈ ਇੱਕ ਵਿਸ਼ੇਸ਼ ‘ਓਰੀਐਂਟੇਸ਼ਨ ਪ੍ਰੋਗਰਾਮ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ੍ਰ.
ਅ
ਅਕਾਲ ਡਿਗਰੀ ਕਾਲਜ ਵਿਖੇ ਕਰਵਾਏ ਗਏ ਸਮਾਗਮ ਦੀ ਇੱਕ ਝਲਕ। ਤਸਵੀਰ: ਮੁਕੇਸ਼ ਕੁਮਾਰ
02-08-2026
ਸੰਗਰੂਰ, 1 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਅਤੇ ਮਾਰਗਦਰਸ਼ਨ ਲਈ ਇੱਕ ਵਿਸ਼ੇਸ਼ ‘ਓਰੀਐਂਟੇਸ਼ਨ ਪ੍ਰੋਗਰਾਮ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ੍ਰ. ਜਸਵੰਤ ਸਿੰਘ ਖਹਿਰਾ, ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮਿਊਜ਼ਿਕ ਵਿਭਾਗ ਦੇ ਮੈਡਮ ਨਿਸ਼ਾ ਅਤੇ ਵਿਦਿਆਰਥੀਆਂ ਦੁਆਰਾ ਗਾਏ ਇਲਾਹੀ ਬਾਣੀ ਦੇ ਸ਼ਬਦ ਨਾਲ ਹੋਈ, ਜਿਸ ਉਪਰੰਤ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਲਾਇਬ੍ਰੇਰੀ ਵਿਭਾਗ ਦੇ ਅਧਿਆਪਕਾ ਪ੍ਰੋ. ਜੋਤੀ ਕੌਸ਼ਲ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੁੱਖ ਮਹਿਮਾਨ ਸ੍ਰ. ਜਸਵੰਤ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਵਿਦਿਆਰਥੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਪਹੁੰਚੇ ਮਾਪਿਆਂ ਨੂੰ ਵੀ ਉਚੇਚੇ ਤੌਰ ‘ਤੇ ਵਧਾਈ ਦਿੱਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਮਾਪੇ ਅਤੇ ਅਧਿਆਪਕ ਹੀ ਸੱਚੇ ਰਾਹ ਦਸੇਰੇ ਹੁੰਦੇ ਹਨ। ਉਹਨਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਹ ਸਮੇਂ-ਸਮੇਂ ‘ਤੇ ਕਾਲਜ ਅਤੇ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਣ। ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਮਸਤੂਆਣਾ ਸਾਹਿਬ ਨੂੰ ਸੰਤ ਬਾਬਾ ਅਤਰ ਸਿੰਘ ਜੀ ਦੀ ਤਪੋ-ਭੂਮੀ ਦੱਸਦਿਆਂ ਵਿਦਿਆਰਥੀਆਂ ਨੂੰ ਨਿਯਮਤ ਕਲਾਸਾਂ, ਮਿਹਨਤ ਅਤੇ ਅਨੁਸ਼ਾਸਨ ਲਈ ਪ੍ਰੇਰਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਭਾਗਾਂ ਦੇ ਮੁਖੀਆਂ ਨਾਲ ਪਹਿਚਾਣ ਕਰਵਾਈ ਗਈ। ਵਾਇਸ ਪ੍ਰਿੰਸੀਪਲ ਡਾ. ਸਾਰਿਕਾ ਜੈਨ ਨੇ ਟਾਈਮ-ਟੇਬਲ ਤੇ ਨਿਯਮਾਂ ਬਾਰੇ ਅਤੇ ਡਾ. ਜੋਗਿੰਦਰ ਸਿੰਘ ਨੇ ਰੈਗਿੰਗ ਨਿਯਮਾਂ ਤੇ ਅਕਾਦਮਿਕ ਕੈਲੰਡਰ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਕਰਦਿਆਂ ਡਾ. ਹਰਜਿੰਦਰ ਸਿੰਘ ਨੇ ਵਿਦਿਆਰਥੀ ਭਲਾਈ ਵਿਭਾਗ ਦੇ ਉਪਰਾਲਿਆਂ ਤੋਂ ਵੀ ਸਭ ਨੂੰ ਜਾਣੂ ਕਰਵਾਇਆ। ਇਸ ਸਮਾਗਮ ਦਾ ਇੱਕ ਹੋਰ ਵਿਸ਼ੇਸ਼ ਆਕਰਸ਼ਣ ਆਉਣ ਵਾਲੀ ਪੰਜਾਬੀ ਫਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੀ ਟੀਮ ਦੀ ਵਿਸ਼ੇਸ਼ ਆਮਦ ਰਹੀ, ਜਿਨ੍ਹਾਂ ਦਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਤਾਲੀਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਗਿਆ। ਟੀਮ ਦੇ ਕਲਾਕਾਰਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਪ੍ਰੋਗਰਾਮ ਵਿੱਚ ਰੰਗ ਬੰਨ੍ਹਿਆ। ਫਿਲਮ ਦੀ ਪੂਰੀ ਟੀਮ ਨੂੰ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਲੋਈਆਂ ਨਾਲ਼ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਗੁਰਬੀਰ ਸਿੰਘ, ਡਾਇਰੈਕਟਰ ਡਾ. ਮੇਜਰ ਸਿੰਘ ਚੱਠਾ, ਪ੍ਰੋ. ਮਨਪ੍ਰੀਤ ਸਿੰਘ ਗਿੱਲ, ਪ੍ਰੋ: ਡਾ: ਕਵਿਤਾ ਸ਼ਰਮਾ, ਪ੍ਰੋ. ਰਾਕੇਸ਼ ਜੈਨ ਸਮੂਹ ਸਟਾਫ਼ ਅਤੇ ਵਿਦਿਆਥੀਆਂ ਸ਼ਾਮਲ ਸਨ।