02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੋਕਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ-ਅਰਵਿੰਦ ਖੰਨਾ

ਭਵਾਨੀਗੜ੍ਹ, 1 ਅਗਸਤ (ਰਣਧੀਰ ਸਿੰਘ ਫੱਗੂਵਾਲਾ) – ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਮੁੜ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਪਿੰਡ ਸਕਰੌਦੀ ਵਿਖੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਗ੍ਰਹਿ ਵਿਖੇ ਕਰਵਾਈ ਵਿਸ਼ੇਸ਼ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 02-08-2026
ਭਵਾਨੀਗੜ੍ਹ, 1 ਅਗਸਤ (ਰਣਧੀਰ ਸਿੰਘ ਫੱਗੂਵਾਲਾ) – ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਮੁੜ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਪਿੰਡ ਸਕਰੌਦੀ ਵਿਖੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਗ੍ਰਹਿ ਵਿਖੇ ਕਰਵਾਈ ਵਿਸ਼ੇਸ਼ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਕਾਰਨ ਹਰ ਵਰਗ ਸਰਕਾਰ ਤੋਂ ਨਿਰਾਸ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਨੂੰ ਬਣਦਾ ਸਹਿਯੋਗ ਨਹੀਂ ਮਿਲ ਰਿਹਾ, ਜਦਕਿ ਵਿਕਾਸ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕੋਈ ਠੋਸ ਕੰਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ਿਆਂ ਦਾ ਭਾਰ ਆਖ਼ਰਕਾਰ ਆਮ ਲੋਕਾਂ ’ਤੇ ਹੀ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਚੋਣ ਗਾਰੰਟੀਆਂ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀਆਂ ਨਹੀਂ ਉਤਰੀਆਂ, ਜਿਸ ਕਾਰਨ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠਦਾ ਜਾ ਰਿਹਾ ਹੈ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਵਰਗ ਦੀ ਸੁਣਵਾਈ ਹੋਈ ਸੀ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕਰਕੇ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਲੋਕਾਂ ਦਾ ਵਿਸ਼ਵਾਸ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਸਰਕਲ ਪ੍ਰਧਾਨ ਪਰਮਜੀਤ ਸਿੰਘ ਸੰਗਤਪੁਰਾ, ਪੂਰਨ ਸਿੰਘ ਗਰੇਵਾਲ, ਸਾਬਕਾ ਸਰਪੰਚ ਦਲਬੀਰ ਸਿੰਘ, ਪਰਮਿੰਦਰ ਸਿੰਘ, ਜੋਰਾਵਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਸਿੰਦਰਪਾਲ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਸੇਵ ਸਿੰਘ ਮਨਿਆਣਾ ਬਣੇ ਸੀਨੀਅਰ ਮੀਤ ਪ੍ਰਧਾਨ ਯੂਬ ਵਿੰਗ ਪੰਜਾਬ ਅਗਲੀ ਖ਼ਬਰ ਐੱਸ.ਯੂ.ਐੱਸ ਕਾਲਜ ਮਹਿਲਾਂ ’ਚ ਸ਼ਹੀਦੀ ਦਿਹਾੜਾ ਮਨਾਇਆ
Ad Position 24
No active advertisement