ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਥਾਨਕ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਅਨਿਰੁਧ ਵਸ਼ਿਸ਼ਟ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਇਸ ਸਮੇ ਵਿਸੇਸ਼ ਤੌਰ ਤੇ ਪਹੁੰਚੇ ਨਾਮਵਰ ਉਦਯੋਗਪਤੀ ਸੁਰਜੀਤ ਸਿੰਘ ਗਹੀਰ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮਾਣ ਹੈ ਕਿ ਉਹ ਲੰਡਨ ਜਾਕੇ ਜਲ੍ਹਿਆਂ ਵਾਲੇ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਦੀ ਜਨਮ ਭੋੰਇ ਦੇ ਵਾਸੀ ਹਨ।
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਥਾਨਕ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਅਨਿਰੁਧ ਵਸ਼ਿਸ਼ਟ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਇਸ ਸਮੇ ਵਿਸੇਸ਼ ਤੌਰ ਤੇ ਪਹੁੰਚੇ ਨਾਮਵਰ ਉਦਯੋਗਪਤੀ ਸੁਰਜੀਤ ਸਿੰਘ ਗਹੀਰ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮਾਣ ਹੈ ਕਿ ਉਹ ਲੰਡਨ ਜਾਕੇ ਜਲ੍ਹਿਆਂ ਵਾਲੇ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਦੀ ਜਨਮ ਭੋੰਇ ਦੇ ਵਾਸੀ ਹਨ।ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਅਜਿਹੇ ਸੂਰਬੀਰਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਡਾ. ਡੌਲੀ ਰਾਏ, ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ, ਵਾਈਸ ਪ੍ਰਿੰਸੀਪਲ ਅੰਤੂ ਗਰਗ ਤੋਂ ਇਲਾਵਾ ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਡਾ: ਪੁਰਸ਼ੋਤਮ ਵਸ਼ਿਸ਼ਟ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ: ਅੰਬਰੀਸ਼ ਰਾਏ ਵੱਲੋਂ ਵੀ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।