02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਲੋਕ ਹੋਏ ਖੱਜਲ-ਖੁਆਰ

ਚੀਮਾ ਮੰਡੀ, 1 ਅਗਸਤ (ਗੁਰਜੀਤ ਸਿੰਘ ਚਹਿਲ): ਸ਼ਹੀਦ ਉਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਉਧਮ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਚੀਮਾ ਮੰਡੀ, 1 ਅਗਸਤ (ਗੁਰਜੀਤ ਸਿੰਘ ਚਹਿਲ): ਸ਼ਹੀਦ ਉਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਉਧਮ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਖੂਨਦਾਨ ਕੈਂਪ, ਮੁਫ਼ਤ ਮੈਡੀਕਲ ਕੈਂਪ ਅਤੇ ਠੰਢੇ-ਮਿੱਠੇ ਪਾਣੀ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਪਰ ਦੂਜੇ ਪਾਸੇ ਸੁਰੱਖਿਆ ਪ੍ਰਬੰਧਾਂ ਕਾਰਨ ਚੀਮਾ ਮੰਡੀ ਨੇੜੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਲੋਕਾਂ ਅਨੁਸਾਰ ਰੈਲੀ ‘ਚ ਜਾਣ ਵਾਲੀਆਂ ਬੱਸਾਂ ਨੂੰ ਤਾਂ ਲੰਘਣ ਦਿੱਤਾ ਗਿਆ, ਪਰ ਕਾਰਾਂ ਅਤੇ ਦੋ-ਪਹੀਆ ਵਾਹਨਾਂ ਵਾਲੇ ਆਮ ਲੋਕਾਂ ਨੂੰ ਵਾਇਆ ਸ਼ੇਰੋਂ ਹੋ ਕੇ ਜਾਣ ਲਈ ਮਜਬੂਰ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਖਰਚਾ ਦੋਵੇਂ ਵਧੇ । ਗੱਲਬਾਤ ਦੌਰਾਨ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਇਸ ਬਾਰੇ ਉਨਾ ਨੂੰ ਵੀ ਪਤਾ ਲੱਗਿਆ ਸੀ ਕਿ ਕਈ ਵਿਅਕਤੀ ਸੁਨਾਮ ਵਿਖੇ ਲੱਗੇ ਖੂਨਦਾਨ ਕੈਂਪਾਂ ਅਤੇ ਹੋਰ ਸਮਾਜ ਸੇਵੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ, ਪਰ ਉਨ੍ਹਾਂ ਨੂੰ ਵੀ ਰਸਤਾ ਬਦਲਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਰਾਜ ਪੱਧਰੀ ਸਮਾਗਮਾਂ ਦੌਰਾਨ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਹੂਲਤ ਨੂੰ ਵੀ ਪਹਿਲ ਦਿੱਤੀ ਜਾਣੀ ਚਾਹੀਦੀ ਹੈ । ਇਸ ਸਬੰਧੀ ਕਾਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਾ ਅਰੋੜਾ ਨੇ ਕਿਹਾ ਕਿ ਸੁਰੱਖਿਆ ਪ੍ਰਬੰਧ ਕਰਨੇ ਭਾਵੇ ਜ਼ਰੂਰੀ ਹਨ, ਪਰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਗਲਤ ਹੈ । ਉਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਖਾਸ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਕਤ ਦੋਵੇਂ ਆਗੂਆਂ ਨੇ ਇਹ ਵੀ ਕਿਹਾ ਕਿ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ ਅਤੇ ਲੋਕ ਇਸ ਦਾ ਜਵਾਬ ਆਉਣ ਵਾਲੇ ਸਮੇਂ ’ਚ ਜਰੂਰ ਦੇਣਗੇ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ-ਗੋਰਵ ਗੋਇਲ ਅਗਲੀ ਖ਼ਬਰ ‘ਰੰਗ ਪੰਜਾਬ ਦੇ’ ਮੇਲੇ ਦੌਰਾਨ ਇਲਾਕੇ ਦੇ ਸ਼ਹੀਦ ਪਰਿਵਾਰਾਂ ਦਾ ਕੀਤਾ ਸਨਮਾਨ
Ad Position 24
No active advertisement