ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ-ਗੋਰਵ ਗੋਇਲ
ਲਹਿਰਾਗਾਗਾ, 1 ਅਗਸਤ (ਅਸ਼ੋਕ ਗਰਗ)–ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲਹਿਰਾਗਾਗਾ ਦੇ ਪ੍ਰਾਚੀਨ ਸ਼ਿਵ ਮੰਦਰ ਨੇੜੇ ਸਥਿਤ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੋਰਵ ਗੋਇਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਅਤੇ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਲਹਿਰਾਗਾਗਾ, 1 ਅਗਸਤ (ਅਸ਼ੋਕ ਗਰਗ)–ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲਹਿਰਾਗਾਗਾ ਦੇ ਪ੍ਰਾਚੀਨ ਸ਼ਿਵ ਮੰਦਰ ਨੇੜੇ ਸਥਿਤ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੋਰਵ ਗੋਇਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਅਤੇ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਗੌਰਵ ਗੋਇਲ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਦੇਸ਼ ਦੀ ਆਜ਼ਾਦੀ ਲਈ ਦਿੱਤਾ ਗਿਆ ਬਲਿਦਾਨ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਸਮਾਜ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਨਾ ਹੋਵੇਗਾ। ਇਸ ਮੌਕੇ ਸੀਬਾ ਸਕੂਲ ਲਹਿਰਾਗਾਗਾ ਦੇ ਪ੍ਰਬੰਧਕ ਕਾਬਲਜੀਤ ਸਿੰਘ ਢੀਂਡਸਾ ਆਪਣੇ ਸਟਾਫ ਸਮੇਤ ਸ਼ਹੀਦੀ ਸਮਾਰਕ ਵਿਖੇ ਪਹੁੰਚੇ। ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਸ਼ਹੀਦੀ ਸਮਾਰਕ ਦੀ ਸਾਫ਼-ਸਫ਼ਾਈ ਕਰਵਾਈ ਗਈ ਅਤੇ ਇਸ ਉਪਰੰਤ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਟਰੇਡ ਕਮਿਸ਼ਨ ਦੇ ਚੇਅਰਮੈਨ ਪ੍ਰਿੰਸ ਗਰਗ, ਸਪੋਰਟਸ ਵਿੰਗ ਹਲਕਾ ਲਹਿਰਾਗਾਗਾ ਦੇ ਚੇਅਰਮੈਨ ਸਿਮਰਪਾਲ ਸਿੰਘ ਗਿਫਟੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ,ਰਤਨ ਸ਼ਰਮਾ, ਅਜੇ ਕੁਮਾਰ ਠੋਲੀ, ਯੁਗੇਸ਼ ਕੁਮਾਰ ਟੋਨੀ, ਪ੍ਰਧਾਨ ਵਰਿੰਦਰਪਾਲ ਬੰਟੀ, ਨਰੇਸ਼ ਚੌਧਰੀ ਹਰਵਿੰਦਰ ਸਿੰਘ ਹਾਂਡਾ, ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਕੌਂਸਲਰ ਗੁਰਲਾਲ ਸਿੰਘ, ਮੰਦਰ ਦੇ ਪੁਜਾਰੀ ਮੋਨੂ ਸ਼ਰਮਾ ਮੌਜੂਦ ਸਨ।