02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਨਦੀਪ ਸਿੰਘ ਮਾਣਕਵਾਲ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਹਲਕੇ ਦੇ ਮੌਜੂਦਾ ਹਾਲਾਤ ਤੋਂ ਕਰਵਾਇਆ ਜਾਣੂ

ਸੰਦੌੜ, 1 ਅਗਸਤ (ਜਸਵੀਰ ਸਿੰਘ ਜੱਸੀ)–ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸੰਦੌੜ ਤੋਂ ਆਗੂ ਮਨਦੀਪ ਸਿੰਘ ਮਾਣਕਵਾਲ ਨੇ ਪਾਰਟੀ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਦੀ ਮੌਜੂਦਾ ਰਾਜਨੀਤਿਕ, ਸਮਾਜਿਕ ਅਤੇ ਵਿਕਾਸ ਸਬੰਧੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਮਨਦੀਪ ਸਿੰਘ ਮਾਣਕਵਾਲ ਹਲਕੇ ਨਾਲ ਸਬੰਧਿਤ ਮੁੱਦਿਆਂ ਬਾਰੇ ਚਰਚਾ ਕਰਦੇ ਹੋਏ। ਤਸਵੀਰ : ਜਸਵੀਰ ਸਿੰਘ ਜੱਸੀ 02-08-2026
ਸੰਦੌੜ, 1 ਅਗਸਤ (ਜਸਵੀਰ ਸਿੰਘ ਜੱਸੀ)–ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸੰਦੌੜ ਤੋਂ ਆਗੂ ਮਨਦੀਪ ਸਿੰਘ ਮਾਣਕਵਾਲ ਨੇ ਪਾਰਟੀ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਦੀ ਮੌਜੂਦਾ ਰਾਜਨੀਤਿਕ, ਸਮਾਜਿਕ ਅਤੇ ਵਿਕਾਸ ਸਬੰਧੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੁਲਾਕਾਤ ਦੌਰਾਨ ਮਨਦੀਪ ਸਿੰਘ ਮਾਣਕਵਾਲ ਨੇ ਹਲਕਾ ਮਲੇਰਕੋਟਲਾ ਦੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ, ਵਿਕਾਸ ਕਾਰਜਾਂ ਦੀ ਸਥਿਤੀ ਅਤੇ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਅਤੇ ਜਨਤਕ ਮਸਲਿਆਂ ਨੂੰ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਵਚਨਬੱਧ ਹਨ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਹਲਕੇ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮਨਦੀਪ ਸਿੰਘ ਮਾਣਕਵਾਲ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦਾ 87ਵਾਂ ਸ਼ਹੀਦੀ ਦਿਹਾੜਾ ਸਫਾਈ ਸੇਵਕਾਂ ਦੀ ਹੜਤਾਲ ਵਿਚ ਮਨਾਇਆ ਅਗਲੀ ਖ਼ਬਰ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ
Ad Position 24
No active advertisement