ਭਗਵੰਤ ਮਾਨ ਸਰਕਾਰ ਨੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ -‘ਆਪ’ ਆਗੂ
ਸੰਗਰੂਰ, 2 ਅਗਸਤ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ 2022 ਵਿੱਚ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਉਹਨਾਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ,,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸੰਘਾ ਅਤੇ “ਆਪ” ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ।
ਸ
ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਪੀੜਤ ਪਰਿਵਾਰ । ਤਸਵੀਰ: ਝੱਲ
ਗੁਲਜਾਰ ਸਿੰਘ ਬੋਬੀ, ਅਵਤਾਰ ਸਿੰਘ ਈਲਵਾਲ,ਅਬਜਿੰਦਰ ਸੰਘਾ, ਸੁਖਦੇਵ ਕੋਹਰੀਆਂ।
03-08-2026
ਸੰਗਰੂਰ, 2 ਅਗਸਤ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ 2022 ਵਿੱਚ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਉਹਨਾਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ,,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸੰਘਾ ਅਤੇ “ਆਪ” ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਗਿਆ ਹੈ। ਵਿਕਾਸ, ਸਿੱਖਿਆ,ਸਿਹਤ,ਬਿਜਲੀ, ਸੜਕਾਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਇਸ ਗੱਲ ਦਾ ਸਬੂਤ ਹਨ ਕਿ ਸਰਕਾਰ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੀ ਹੈ। ਪੰਜਾਬ ਦਾ ਹਰ ਵਰਗ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਹੁਣ ਪੰਜਾਬ ਦਾ ਇੱਕੋ ਨਾਅਰਾ ਹੈ ਭਗਵੰਤ ਮਾਨ ਦੁਬਾਰਾ ਲਿਆਉਣਾ ਹੈ। ਆਮ ਆਦਮੀ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫਤ ਪ੍ਰਤੀ ਮਹੀਨਾ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਵਾਅਦੇ ਹੀ ਪੂਰੇ ਨਹੀਂ ਕੀਤੇ ਗਏ ਬਲਕਿ ਮੁਫਤ ਤੀਰਥ ਯਾਤਰਾ ਯੋਜਨਾ ਅਤੇ ਮੁੱਖ ਮੰਤਰੀ ਮੁਫਤ ਸਿਹਤ ਬੀਮਾ ਯੋਜਨਾ ਵਰਗੇ ਕਾਰਜ ਕੀਤੇ ਵਾਅਦਿਆਂ ਤੋਂ ਅੱਗੇ ਜਾ ਕੇ ਕੀਤੇ ਹਨ ਜਿਸ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ 2027 ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਮੁੜ ਸਰਕਾਰ ਬਣਾਵੇਗੀ।