02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਯਤਨਸ਼ੀਲ - ਜਤਿੰਦਰ ਸਿੰਘ ਸ਼ੈਂਟੀ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਦੂਜੇ ਸੂਬਿਆਂ ਨਾਲੋਂ ਬਿਹਤਰ ਅਤੇ ਸਸਤਾ

ਸੰਗਰੂਰ, 2 ਅਗਸਤ (ਸੁਖਵਿੰਦਰ ਸਿੰਘ ਫੁੱਲ) - ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੈਂਟੀ ਨੇ ਅੱਜ ਸੰਗਰੂਰ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਸਿਹਤ ਸਹੂਲਤਾਂ, ਥਾਣਿਆਂ ਦੇ ਪ੍ਰਬੰਧਾਂ, ਸਿਵਲ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਆਦਿ ਦੇ ਮਾਮਲਿਆਂ ਨੂੰ ਪੂਰਨ ਤੌਰ ਤੇ ਯਕੀਨੀ ਬਣਾਉਣ ਨੂੰ ਲੈ ਕੇ ਉਹਨਾਂ ਵੱਲੋਂ ਲਗਾਤਾਰ ਥਾਣਿਆ ਸਿਵਿਲ ਹਸਪਤਾਲਾਂ ਤਹਿਸੀਲਾਂ ਆਦਿ ਦੀ ਚੈਕਿੰਗ ਕਰਕੇ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਉੱਥੇ ਹੀ ਮਨੁੱਖ ਦੇ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਜਾ ਕੇ ਕੀਤੀਆਂ ਗਈਆਂ ਚੈਕਿੰਗਾਂ ਦੌਰਾਨ ਜਿਹੜੀਆਂ ਕਮੀਆਂ ਪਾਈਆਂ ਗਈਆਂ ਸਨ ਉਹ ਪੂਰੀਆਂ ਕਰਵਾਈਆਂ ਗਈਆਂ ਹਨ ਇਸੇ ਲੜੀ ਵਿੱਚ ਸਿਵਲ ਹਸਪਤਾਲਾਂ ਵਿੱਚ ਇਲਾਜ ਦੌਰਾਨ ਆਮ ਲੋਕਾਂ ਦੀ ਮੌਤ ਹੋ ਜਾਣ ਤੋ ਬਾਅਦ ਵੀ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਦੇ ਵਾਰਸਾਂ ਨੂੰ ਦਾਖਲ ਮਰੀਜ਼ ਦੀ ਮ੍ਰਿਤਕ ਦੇਹ ਨਾ ਸੌਂਪਣ ਦੇ ਅਨੇਕਾਂ ਮਾਮਲਿਆਂ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਹੱਲ ਕਰਵਾਇਆ ਗਿਆ ਹੈ ਉਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ ਬਣਾਏ ਗਏ ਕੋਰ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਅਤੇ ਸਿੱਧੇ ਤੌਰ ਤੇ ਰੋਜਾਨਾ ਪੋਰਟਲ ਤੇ ਆਉਣ ਵਾਲੀਆਂ ਸੈਂਕੜੇ ਸ਼ਿਕਾਇਤਾਂ ਦਾ ਨਿਪਟਾਰਾ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕਰਵਾਇਆ ਜਾਂਦਾ ਹੈ ਸਿੱਖਿਆ ਦੇ ਅਧਿਕਾਰ ਨੂੰ ਪੰਜਾਬ ਵਿੱਚ ਯਕੀਨੀ ਬਣਾਉਣ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਇਸ ਮਾਮਲੇ ਉੱਪਰ ਵੀ ਸਰਕਾਰ ਕਾਫੀ ਗੰਭੀਰ ਜਾਪ ਰਹੀ ਹੈ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਦੂਜੇ ਸੂਬਿਆਂ ਨਾਲੋਂ ਕਿਤੇ ਬਿਹਤਰ ਅਤੇ ਸਸਤਾ ਹੈ। ਇਸ ਮੌਕੇ ਏ.

Ad Position 21
No active advertisement
ਸੰਗਰੂਰ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ੍ਰਸ੍ਰੀ ਜਤਿੰਦਰ ਸਿੰਘ ਸ਼ੈਂਟੀ ਉਹਨਾਂ ਦੇ ਨਾਲ ਆਪ ਆਗੂ ਸਤਿੰਦਰ ਸਿੰਘ ਚੱਠਾ, ਹਰਜੀਤ ਸਿੰਘ ਢੀਂਗਰਾ ਤੇ ਹੋਰ। ਤਸਵੀਰ – ਮੁਕੇਸ਼ ਕੁਮਾਰ 03-08-2026
ਸੰਗਰੂਰ, 2 ਅਗਸਤ (ਸੁਖਵਿੰਦਰ ਸਿੰਘ ਫੁੱਲ) - ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੈਂਟੀ ਨੇ ਅੱਜ ਸੰਗਰੂਰ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਸਿਹਤ ਸਹੂਲਤਾਂ, ਥਾਣਿਆਂ ਦੇ ਪ੍ਰਬੰਧਾਂ, ਸਿਵਲ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਆਦਿ ਦੇ ਮਾਮਲਿਆਂ ਨੂੰ ਪੂਰਨ ਤੌਰ ਤੇ ਯਕੀਨੀ ਬਣਾਉਣ ਨੂੰ ਲੈ ਕੇ ਉਹਨਾਂ ਵੱਲੋਂ ਲਗਾਤਾਰ ਥਾਣਿਆ ਸਿਵਿਲ ਹਸਪਤਾਲਾਂ ਤਹਿਸੀਲਾਂ ਆਦਿ ਦੀ ਚੈਕਿੰਗ ਕਰਕੇ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਉੱਥੇ ਹੀ ਮਨੁੱਖ ਦੇ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਜਾ ਕੇ ਕੀਤੀਆਂ ਗਈਆਂ ਚੈਕਿੰਗਾਂ ਦੌਰਾਨ ਜਿਹੜੀਆਂ ਕਮੀਆਂ ਪਾਈਆਂ ਗਈਆਂ ਸਨ ਉਹ ਪੂਰੀਆਂ ਕਰਵਾਈਆਂ ਗਈਆਂ ਹਨ ਇਸੇ ਲੜੀ ਵਿੱਚ ਸਿਵਲ ਹਸਪਤਾਲਾਂ ਵਿੱਚ ਇਲਾਜ ਦੌਰਾਨ ਆਮ ਲੋਕਾਂ ਦੀ ਮੌਤ ਹੋ ਜਾਣ ਤੋ ਬਾਅਦ ਵੀ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਦੇ ਵਾਰਸਾਂ ਨੂੰ ਦਾਖਲ ਮਰੀਜ਼ ਦੀ ਮ੍ਰਿਤਕ ਦੇਹ ਨਾ ਸੌਂਪਣ ਦੇ ਅਨੇਕਾਂ ਮਾਮਲਿਆਂ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਹੱਲ ਕਰਵਾਇਆ ਗਿਆ ਹੈ ਉਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ ਬਣਾਏ ਗਏ ਕੋਰ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਅਤੇ ਸਿੱਧੇ ਤੌਰ ਤੇ ਰੋਜਾਨਾ ਪੋਰਟਲ ਤੇ ਆਉਣ ਵਾਲੀਆਂ ਸੈਂਕੜੇ ਸ਼ਿਕਾਇਤਾਂ ਦਾ ਨਿਪਟਾਰਾ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕਰਵਾਇਆ ਜਾਂਦਾ ਹੈ ਸਿੱਖਿਆ ਦੇ ਅਧਿਕਾਰ ਨੂੰ ਪੰਜਾਬ ਵਿੱਚ ਯਕੀਨੀ ਬਣਾਉਣ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਇਸ ਮਾਮਲੇ ਉੱਪਰ ਵੀ ਸਰਕਾਰ ਕਾਫੀ ਗੰਭੀਰ ਜਾਪ ਰਹੀ ਹੈ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਦੂਜੇ ਸੂਬਿਆਂ ਨਾਲੋਂ ਕਿਤੇ ਬਿਹਤਰ ਅਤੇ ਸਸਤਾ ਹੈ। ਇਸ ਮੌਕੇ ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ, ਐਸ.ਡੀ.ਐਮ. ਮਨਜੀਤ ਕੌਰ, ਮਨੁੱਖੀ ਅਧਿਕਾਰ ਕਮਿਸ਼ਨ ਜਿਲਾ ਸੰਗਰੂਰ ਦੇ ਕੋਰ ਗਰੁੱਪ ਮੈਂਬਰ ਹਰਜੀਤ ਸਿੰਘ ਢੀਂਗਰਾ, ਐਫ ਸੀ ਆਈ ਜਥੇਬੰਦੀ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ, ਸ਼੍ਰੀਮਤੀ ਮੀਨਾਕਸ਼ੀ ਬਾਂਸਲ, ਸ਼ੂਮਿੰਦਰ ਸਿੰਘ, ਸਰਬਜੀਤ ਸਿੰਘ ਰੇਖੀ, ਡਾ. ਸੁਖਵਿੰਦਰ ਸਿੰਘ , ਪੰਕਜ ਅਰੋੜਾ, ਨੰਦ ਕਿਸ਼ੋਰ ਗਰੋਵਰ, ਦਿਨੇਸ਼ ਕੁਮਾਰ, ਵੰਦਨਾ ਸਲੂਜਾ, ਡਾ. ਸੁਖਦੀਪ ਕੌਰ, ਡਾ. ਰੂਹੀ ਜੋਸ਼ੀ ਕੌਸ਼ਲ, ਹਰੀਸ਼ ਕੁਮਾਰ , ਸੁਰਿੰਦਰ ਪਾਲ ਸਿੰਘ ਸਿਦੱਕੀ, ਸੁਭਾਸ਼ ਕਦਾਰੀਆ ਅਤੇ ਐਡਵੋਕੇਟ ਜੇ ਐਸ ਸਾਹਨੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਵਿੱਤ ਮੰਤਰੀ ਚੀਮਾ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ 22 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Ad Position 24
No active advertisement