02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਐੱਮ . ਸੀ . ਮੁਖਤਿਆਰ ਸਿੰਘ ਮੰਗਾਂ ਮਨਾਉਣ ਲਈ ਪਾਣੀ ਵਾਲੀ ਟੈਂਕੀ ’ ਤੇ ਚੜ੍ਹੇ

ਮੂਣਕ, 2 ਅਗਸਤ (ਪੱਤਰ ਪ੍ਰੇਰਕਾਂ ਰਾਹੀਂ) - ਅੱਜ ਸਵੇਰੇ ਪ੍ਰਸ਼ਾਸਨ ਨੂੰ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਆਪਣੀ ਮੰਗਾਂ ਨੂੰ ਲੈ ਕੇ ਐਮ ਸੀ ਮੁਖਤਿਆਰ ਸਿੰਘ ਪਹਿਲੇ ਕਈ ਦਿਨ ਰੋਸ ਧਰਨਾਂ ਅਤੇ ਮਰਨ ਵਰਤ ਤੋਂ ਬਾਅਦ ਅੱਜ ਮੂਣਕ ਦੇ ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ ਅਤੇ ਉਹਨਾਂ ਆਪਣੀਆਂ ਮੰਗਾਂ ਨੂੰ ਮਨਵਾਉਣ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਸ਼ੁਰੂ ਕਰ ਦਿੱਤਾ। ਮੁਖਤਿਆਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

Ad Position 21
No active advertisement
ਮੰਗਾਂ ਮਨਵਾਉਣ ਲਈ ਪੁਰਾਣੇ ਬੱਸ ਸਟੈਂਡ ਕੋਲ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਐੱਮ.ਸੀ. ਮੁਖਤਿਆਰ ਸਿੰਘ ਦੀ ਤਸਵੀਰ। ਅਜੀਤ ਤਸਵੀਰ 03-08-2026
ਮੂਣਕ, 2 ਅਗਸਤ (ਪੱਤਰ ਪ੍ਰੇਰਕਾਂ ਰਾਹੀਂ) - ਅੱਜ ਸਵੇਰੇ ਪ੍ਰਸ਼ਾਸਨ ਨੂੰ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਆਪਣੀ ਮੰਗਾਂ ਨੂੰ ਲੈ ਕੇ ਐਮ ਸੀ ਮੁਖਤਿਆਰ ਸਿੰਘ ਪਹਿਲੇ ਕਈ ਦਿਨ ਰੋਸ ਧਰਨਾਂ ਅਤੇ ਮਰਨ ਵਰਤ ਤੋਂ ਬਾਅਦ ਅੱਜ ਮੂਣਕ ਦੇ ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ ਅਤੇ ਉਹਨਾਂ ਆਪਣੀਆਂ ਮੰਗਾਂ ਨੂੰ ਮਨਵਾਉਣ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਸ਼ੁਰੂ ਕਰ ਦਿੱਤਾ।ਮੁਖਤਿਆਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕਈ ਵਾਰ ਮੰਗਾਂ ਤੋਂ ਜਾਣੂ ਕਰਵਾਇਆ ਗਿਆ, ਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।ਘਟਨਾ ਦੀ ਸੂਚਨਾ ਮਿਲਣ ਉਪਰੰਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮੁਖਤਿਆਰ ਸਿੰਘ ਨਾਲ ਗੱਲਬਾਤ ਕਰਕੇ ਮਾਮਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ। ਪਰ ਖਬਰ ਲਿਖਣ ਤਕ ਇਸ ਸਮੱਸਿਆ ਦਾ ਕੋਈ ਹੱਲ ਨਹੀ ਹੋ ਸਕਿਆ। ਮੋਕੇ ਤੇ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ, ।ਜਦਕਿ ਸਥਿਤੀ ‘ਤੇ ਪ੍ਰਸ਼ਾਸਨ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕੀ ਤਕਨੀਕੀ ਤੌਰ ’ਤੇ ਜਾਂਚ ਜਾਰੀ ਹੈ ਇਸ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ । ਮੁਖਤਿਆਰ ਸਿੰਘ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਕਈ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੀ ਹਾਜਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਬਾਰ ਸੰਗਰੂਰ ਦੇ ਵਕੀਲ ਚੱਲ ਰਹੇ “ਨੋ ਵਰਕ “ ਅੰਦੋਲਨ ਨੂੰ ਅੱਜ ਇੱਕ ਦਿਨ ਲਈ ਅਸਥਾਈ ਤੌਰ ’ਤੇ ਕਰਨਗੇ ਮੁਲਤਵੀ ਅਗਲੀ ਖ਼ਬਰ ਕੌਂਸਲਰ ਵਿਜੈ ਲੰਕੇਸ਼ ਨੇ ਸੀਵਰ ਕਰਮਚਾਰੀਆਂ ਨੂੰ ਬਿਨਾਂ ਕਿੱਟ ਤੋਂ ਸੀਵਰ ’ਚ ਉਤਾਰ ਕੇ ਕੰਮ ਲੈਣ ਵਾਲੇ ਅਧਿਕਾਰੀਆਂ ਖ਼ਿਲਾਫ਼...
Ad Position 24
No active advertisement