03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਧਾਇਕਾ ਭਰਾਜ ਦੇ ਪਿੰਡ ਘਾਬਦਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ

ਸੰਗਰੂਰ, 2 ਅਗਸਤ (ਧੀਰਜ ਪਸੋਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਘਾਬਦਾਂ ਵਿਖੇ ਕਰਵਾਏ ਗਏ ਸਮਾਗਮਾ ਵਿੱਚ ਸ਼ਿਰਕਤ ਕਰ ਕੇ ਲੋਕਾਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਪਿੰਡ ਵਿਖੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 03-08-2026
ਸੰਗਰੂਰ, 2 ਅਗਸਤ (ਧੀਰਜ ਪਸੋਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਘਾਬਦਾਂ ਵਿਖੇ ਕਰਵਾਏ ਗਏ ਸਮਾਗਮਾ ਵਿੱਚ ਸ਼ਿਰਕਤ ਕਰ ਕੇ ਲੋਕਾਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਪਿੰਡ ਵਿਖੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ । ਵਿਧਾਇਕਾ ਨਰਿੰਦਰ ਕੌਰ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਮੌਜੂਦਗੀ ਨੂੰ ਸੰਬੋਧਨ ਕਰਦਿਆਂ ਹੋਇਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪਿੰਡ ਦੇ ਵਿਕਾਸ ਲਈ ਖੇਡ ਦੇ ਮੈਦਾਨ ਲਈ 33 ਲੱਖ ਰੁਪਏ, ਬਾਬਾ ਪੋਥੀ ਵਾਲਾ ਸਥਾਨ ਲਈ 10 ਲੱਖ ਰੁਪਏ, ਪੰਚਾਇਤ ਘਰ ਲਈ 25 ਲੱਖ ਰੁਪਏ ਅਤੇ ਧਰਮਸ਼ਾਲਾ ਲਈ 10 ਲੱਖ ਰੁਪਏ ਦੇ ਫੰਡ ਆ ਚੁੱਕੇ ਹਨ ਜਲਦ ਹੀ ਪਿੰਡ ਦੀਆਂ ਗਲੀਆਂ ਲਈ ਵੀ 10 ਲੱਖ ਰੁਪਏ ਵੀ ਗਰਾਂਟ ਭੇਜੀ ਜਾ ਰਹੀ ਹੈ। ਪਿੰਡ ਦੇ ਸਰਪੰਚ ਸਤਨਾਮ ਸਿੰਘ ਕਾਲਾ ਯੂਥ ਆਗੂ ਜਸਪ੍ਰੀਤ ਸਿੰਘ ਤੇਜਵਿੰਦਰ ਸਿੰਘ ਤੇਜੀ ਸੰਮਤੀ ਮੈਂਬਰ ਗੁਰਤੇਜ ਸਿੰਘ,ਬਾਬੂ ਡਾਕਟਰ ਪਰਮਜੀਤ ਸਿੰਘ ਨੇ ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾਂ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਪੰਜਾਬ ਹਰਿਆਲੀ ਦਾ ਆਗਾਜ਼ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 139 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਦੀਆਂ ਤਿੰਨ ਮਹੱਤਵਪੂਰਨ ਸੜਕਾਂ ਦਾ ਰ...
Ad Position 24
No active advertisement