03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਝਨੇੜੀ ਵਿਚ ਪਬਲਿਕ ਸ਼ੈੱਡ ਲਈ 10 ਲੱਖ ਦੀ ਗ੍ਰਾਂਟ ਦਾ ਕੀਤਾ ਐਲਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਝਨੇੜੀ ਤੇ ਭਵਾਨੀਗੜ੍ਹ ਦੇ ਵਾਰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) – ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਝਨੇੜੀ ਅਤੇ ਭਵਾਨੀਗੜ੍ਹ ਦੇ ਵਾਰਡ ਨੰਬਰ 5 ਅਤੇ 12 ਵਿੱਚ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-08-2026
ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) – ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਝਨੇੜੀ ਅਤੇ ਭਵਾਨੀਗੜ੍ਹ ਦੇ ਵਾਰਡ ਨੰਬਰ 5 ਅਤੇ 12 ਵਿੱਚ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।ਵਿਧਾਇਕ ਭਰਾਜ ਨੇ ਪਿੰਡ ਝਨੇੜੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਪਬਲਿਕ ਸ਼ੈੱਡ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਹੋਰ ਜਨਤਕ ਸਮਾਗਮ ਕਰਵਾਉਣ ਲਈ ਸੁਵਿਧਾ ਮਿਲੇਗੀ। ਇਸ ਮੌਕੇ ਵਿਧਾਇਕ ਨੇ ਲਗਭਗ 17 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਅਤੇ ਧਾਰਮਿਕ ਸਥਾਨਾਂ ਨੂੰ ਜਾਂਦੇ ਰਸਤੇ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰਵਾਈ। ਉਨ੍ਹਾਂ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਪਿੰਡ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰ ਆਵੇਗਾ। ਇਸ ਮੌਕੇ ਪ੍ਰਧਾਨ ਅਵਤਾਰ ਤਾਰੀ, ਐਮ.ਸੀ. ਰਾਜ ਨਫਕੀਆ, ਐਮ.ਸੀ. ਜੰਮੂ ਲਾਲਕਾ, ਐਮ.ਸੀ. ਲਖਵੀਰ ਵਿੱਕੀ, ਲਖਵਿੰਦਰ ਲੱਖਾ, ਜਗਸੀਰ ਸਿੰਘ ਝਨੇੜੀ, ਜਸਪ੍ਰੀਤ ਘਾਬਦਾ, ਬੀਟਾ ਪ੍ਰਧਾਨ, ਸੁਖਦੇਵ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਬਾਬਾ ਅਤੇ ਹੋਰ ਪਾਰਟੀ ਆਗੂਆਂ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਸ਼ੀਨੀ ਹਾਦਸੇ ’ਚ ਪੀੜਤ ਕਿਸਾਨ ਨੂੰ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਅਗਲੀ ਖ਼ਬਰ ਮਿਸ਼ਨ ਪੰਜਾਬ ਹਰਿਆਲੀ ਦਾ ਆਗਾਜ਼
Ad Position 24
No active advertisement