03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਡਾ. ਰਹਿਮਾਨ ਵਲੋਂ 13 ਲੱਖ ਦੀ ਗ੍ਰਾਂਟ ਭੇਟ

ਸੰਦੌੜ, 2 ਅਗਸਤ (ਜਸਵੀਰ ਸਿੰਘ ਜੱਸੀ)–ਹਲਕਾ ਮਲੇਰਕੋਟਲਾ ਦੇ ਪਿੰਡ ਮਿੱਠੇਵਾਲ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਪਿੰਡ ਪੰਚਾਇਤ ਨੂੰ ₹13 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ ਅਤੇ 3 ਲੱਖ ਰੁਪਏ ਦੀ ਗਰਾਂਟ ਹੋਰ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 03-08-2026
ਸੰਦੌੜ, 2 ਅਗਸਤ (ਜਸਵੀਰ ਸਿੰਘ ਜੱਸੀ)–ਹਲਕਾ ਮਲੇਰਕੋਟਲਾ ਦੇ ਪਿੰਡ ਮਿੱਠੇਵਾਲ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਪਿੰਡ ਪੰਚਾਇਤ ਨੂੰ ₹13 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ ਅਤੇ 3 ਲੱਖ ਰੁਪਏ ਦੀ ਗਰਾਂਟ ਹੋਰ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ, ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਲੋਕ ਭਲਾਈ ਦੇ ਕੰਮਾਂ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਪਿੰਡ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਕਿਸਾਨ ਵਿੰਗ ਹਲਕਾ ਮਲੇਰਕੋਟਲਾ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਵੀ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਸ ਨਾਲ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਤਰੱਕੀ ਲਈ ਪੰਚਾਇਤ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗੀ।ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਮਿੱਠੇਵਾਲ, ਕਿਸਾਨ ਵਿੰਗ ਹਲਕਾ ਮਲੇਰਕੋਟਲਾ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਪੰਚ ਅਮਨਦੀਪ ਸਿੰਘ, ਦਲਵੀਰ ਸਿੰਘ, ਜੁਗਰਾਜ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਹਿਰਾਗਾਗਾ ਵਿਚ ਵੱਡਾ ਝਟਕਾ, ਸਾਬਕਾ ਨਗਰ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਕਾਂਗਰਸ ਵਿੱਚ ਸ... ਅਗਲੀ ਖ਼ਬਰ ਦਸਤਾਰ ਤੇ ਦੁਮਾਲੇ ਮੁਕਾਬਲੇ ਕਰਵਾਏ
Ad Position 24
No active advertisement