03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਮੁੰਡਿਆਂ ਨੇ ਜਿੱਤਿਆ ਸੋਨ ਤਗਮਾ, ਕੁੜੀਆਂ ਨੇ ਹਾਸਿਲ ਕੀਤਾ ਚਾਂਦੀ ਦਾ ਤਗਮਾ

ਦਿੜ੍ਹਬਾ ਮੰਡੀ 2 ਅਗਸਤ (ਜਸਵੀਰ ਸਿੰਘ ਔਜਲਾ)ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੇ ਵਿਦਿਆਰਥੀਆਂ ਨੇ ਸਮਾਣਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿੱਚ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੌਰਾਨ ਸਖ਼ਤ ਮੁਕਾਬਲੇਬਾਜ਼ੀ ਵਿਚਕਾਰ ਸਕੂਲ ਦੇ ਮੁੰਡਿਆਂ ਦੀ ਟੀਮ ਨੇ ਸੋਨ ਤਗਮਾ ਅਤੇ ਟਰਾਫੀ ‘ਤੇ ਕਬਜ਼ਾ ਕੀਤਾ, ਜਦਕਿ ਕੁੜੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਗੁਰਮੀਤ ਕੌਰ ਨੇ ਖਿਡਾਰੀਆਂ, ਕੋਚ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਸਫਲਤਾ ਸਕੂਲ ਦੇ ਸਰਪ੍ਰਸਤ ਅਤੇ ਸੰਸਥਾਪਕ ਸੰਤ ਬਾਬਾ ਸਾਧੂ ਸਿੰਘ ਜੀ ਦੀਆਂ ਅਸੀਸਾਂ, ਅਧਿਆਪਕਾਂ ਦੀ ਮਿਹਨਤ ਅਤੇ ਖਿਡਾਰੀਆਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ।

Ad Position 21
No active advertisement
ਮੁੰਡਿਆਂ ਦੀ ਜੇਤੂ ਟੀਮ ਤਾਮਿਲਨਾਡੂ ਸੀ . ਬੀ . ਐੱਸ . ਈ . ਰਾਸ਼ਟਰੀ ਖੋ - ਖੋ ਚੈਂਪੀਅਨਸ਼ਿਪ ਵਿੱਚ ਲਵੇਗੀ ਭਾਗ 03-08-2026
ਦਿੜ੍ਹਬਾ ਮੰਡੀ 2 ਅਗਸਤ (ਜਸਵੀਰ ਸਿੰਘ ਔਜਲਾ)ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੇ ਵਿਦਿਆਰਥੀਆਂ ਨੇ ਸਮਾਣਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿੱਚ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੌਰਾਨ ਸਖ਼ਤ ਮੁਕਾਬਲੇਬਾਜ਼ੀ ਵਿਚਕਾਰ ਸਕੂਲ ਦੇ ਮੁੰਡਿਆਂ ਦੀ ਟੀਮ ਨੇ ਸੋਨ ਤਗਮਾ ਅਤੇ ਟਰਾਫੀ ‘ਤੇ ਕਬਜ਼ਾ ਕੀਤਾ, ਜਦਕਿ ਕੁੜੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਗੁਰਮੀਤ ਕੌਰ ਨੇ ਖਿਡਾਰੀਆਂ, ਕੋਚ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਸਫਲਤਾ ਸਕੂਲ ਦੇ ਸਰਪ੍ਰਸਤ ਅਤੇ ਸੰਸਥਾਪਕ ਸੰਤ ਬਾਬਾ ਸਾਧੂ ਸਿੰਘ ਜੀ ਦੀਆਂ ਅਸੀਸਾਂ, ਅਧਿਆਪਕਾਂ ਦੀ ਮਿਹਨਤ ਅਤੇ ਖਿਡਾਰੀਆਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। ਸਕੂਲ ਪ੍ਰਿੰਸੀਪਲ ਸਰਦਾਰ ਮਨਜੀਤ ਪਾਲ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਕੋਚ ਸਰਦਾਰ ਜਗਸੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਮੁੰਡਿਆਂ ਦੀ ਜੇਤੂ ਟੀਮ ਹੁਣ ਆਉਣ ਵਾਲੇ ਸਤੰਬਰ ਮਹੀਨੇ ਵਿੱਚ ਤਾਮਿਲਨਾਡੂ ਵਿਖੇ ਹੋਣ ਵਾਲੀ ਸੀ.ਬੀ.ਐੱਸ.ਈ. ਰਾਸ਼ਟਰੀ ਖੋ-ਖੋ ਚੈਂਪੀਅਨਸ਼ਿਪ ਵਿੱਚ ਭਾਗ ਲਵੇਗੀ।
Ad Position 22
No active advertisement
ਪਿਛਲੀ ਖ਼ਬਰ ਸੱਤ ਸਾਲਾਂ ਦੀ ਕਾਨੂੰਨੀ ਲੜਾਈ ਤੋਂ ਬਾਅਦ ਸ਼ਹੀਦ ਫੌਜੀ ਦੇ ਪਰਿਵਾਰ ਨੂੰ ਮਿਲਿਆ ਇਨਸਾਫ਼ ਸੰਗਰੂਰ ਦੀ ਸਥਾਈ ਲੋਕ ਅਦਾਲਤ ਨ... ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਹਿਰਾਗਾਗਾ ਵਿਚ ਵੱਡਾ ਝਟਕਾ, ਸਾਬਕਾ ਨਗਰ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਕਾਂਗਰਸ ਵਿੱਚ ਸ...
Ad Position 24
No active advertisement